ਜੰਮੂ ''ਚ ਵੱਡੀ ਵਾਰਦਾਤ: ਜੇਲ੍ਹ ''ਚ ਪੁਲਸ ਮੁਲਾਜ਼ਮਾਂ ''ਤੇ ਤਾਬੜਤੋੜ ਫਾਇਰਿੰਗ, ਗੈਂਗਸਟਰ ਤੇ 2 ਪਾਕਿ ਕੈਦੀ ਫ਼ਰਾਰ

Tuesday, Feb 17, 2026 - 08:43 AM (IST)

ਜੰਮੂ ''ਚ ਵੱਡੀ ਵਾਰਦਾਤ: ਜੇਲ੍ਹ ''ਚ ਪੁਲਸ ਮੁਲਾਜ਼ਮਾਂ ''ਤੇ ਤਾਬੜਤੋੜ ਫਾਇਰਿੰਗ, ਗੈਂਗਸਟਰ ਤੇ 2 ਪਾਕਿ ਕੈਦੀ ਫ਼ਰਾਰ

ਜੰਮੂ: ਜੰਮੂ ਦੇ ਆਰ.ਐੱਸ. ਪੁਰਾ ਸਥਿਤ ਬਾਲ ਸੁਧਾਰ ਗ੍ਰਹਿ ਤੋਂ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਕੇ ਹਮਲਾ ਕਰਕੇ ਤਿੰਨ ਖ਼ਤਰਨਾਕ ਕੈਦੀਆਂ ਦੇ ਫ਼ਰਾਰ ਹੋਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਫ਼ਰਾਰ ਹੋਣ ਵਾਲਿਆਂ ਵਿੱਚ ਇੱਕ ਸਥਾਨਕ ਗੈਂਗਸਟਰ ਅਤੇ ਦੋ ਪਾਕਿਸਤਾਨੀ ਨਾਗਰਿਕ ਸ਼ਾਮਲ ਹਨ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਫ਼ਰਾਰ ਗੈਂਗਸਟਰ ਅਤੇ ਪਾਕਿ ਕੈਦੀਆਂ ਨੂੰ ਕਾਬੂ ਕਰਨ ਲਈ ਪੁਲਸ ਵਲੋਂ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਭੁੱਲ ਕੇ ਵੀ ਨਾ ਕਰਨਾ ਟ੍ਰੇਨ ਦੇ ਇਸ ਡੱਬੇ 'ਚ ਸਫ਼ਰ! 6 ਮਹੀਨੇ ਦੀ ਜੇਲ੍ਹ ਦੇ ਨਾਲ ਲੱਗੇਗਾ ਮੋਟਾ ਜੁਰਮਾਨਾ

ਗੋਲੀਆਂ ਮਾਰ ਪੁਲਸ ਮੁਲਾਜ਼ਮਾਂ ਨੂੰ ਕੀਤਾ ਜ਼ਖ਼ਮੀ
ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਸ਼ਾਮ ਕਰੀਬ 5:15 ਵਜੇ ਵਾਪਰੀ ਹੈ। ਬਾਲ ਸੁਧਾਰ ਗ੍ਰਹਿ ਵਿੱਚ ਤਾਇਨਾਤ ਐੱਸ.ਪੀ.ਓ. ਵਿਨੈ ਅਤੇ ਮੁੱਖ ਸਿਪਾਹੀ ਪ੍ਰਵੀਨ 'ਤੇ ਇਨ੍ਹਾਂ ਕੈਦੀਆਂ ਨੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਵਿੱਚ ਦੋਵੇਂ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਸ ਦਾ ਫ਼ਾਇਦਾ ਉਠਾਉਂਦੇ ਹੋਏ ਤਿੰਨੋਂ ਕੈਦੀ ਉੱਥੋਂ ਫ਼ਰਾਰ ਹੋ ਗਏ। ਪੁਲਸ ਮੁਤਾਬਕ ਫ਼ਰਾਰ ਹੋਏ ਕੈਦੀਆਂ ਦੀ ਪਛਾਣ ਕਰਾਜੀਤ ਸਿੰਘ ਉਰਫ਼ ਗੁੱਗਾ: ਨਿਵਾਸੀ ਡਬਲੇਹਾਰ (ਆਰ.ਐੱਸ. ਪੁਰਾ), ਜੋ ਕਿ ਇੱਕ ਗੈਂਗਸਟਰ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁਹੰਮਦ ਸੁਨਾ-ਉੱਲ੍ਹਾ ਅਤੇ ਏਹਸਾਨ ਅਨਵਰ ਪਾਕਿਸਤਾਨੀ ਨਾਗਰਿਕ ਫ਼ਰਾਰ ਹਨ।

ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 
ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ 'ਖ਼ੌਫ਼ ਗੈਂਗ' ਨਾਲ ਜੁੜਿਆ ਇੱਕ ਗੈਂਗਸਟਰ ਸੁਧਾਰ ਗ੍ਰਹਿ ਦੇ ਅੰਦਰ ਤਾੜ-ਤਾੜ ਗੋਲੀਆਂ ਚਲਾਉਂਦਾ ਸਾਫ਼ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਸੁਧਾਰ ਗ੍ਰਹਿ ਦੇ ਅੰਦਰ ਕੈਦੀਆਂ ਤੱਕ ਦੇਸੀ ਪਿਸਤੌਲ ਕਿਵੇਂ ਪਹੁੰਚੀ? ਜੰਮੂ-ਕਸ਼ਮੀਰ ਦੇ ਸਾਬਕਾ ਡੀਜੀਪੀ ਐੱਸ.ਪੀ. ਵੈਦ ਨੇ ਵੀ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਹ ਤਿੰਨੋਂ ਕੈਦੀ ਹੁਣ ਨਾਬਾਲਗ ਨਹੀਂ ਹਨ, ਫਿਰ ਵੀ ਉਨ੍ਹਾਂ ਨੂੰ ਬਾਲ ਸੁਧਾਰ ਗ੍ਰਹਿ ਵਿੱਚ ਕਿਉਂ ਰੱਖਿਆ ਗਿਆ ਸੀ? ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਰਾਰ ਕੈਦੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਸਰਹੱਦੀ ਇਲਾਕਿਆਂ ਸਮੇਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News