ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਬਿਆਨ- ਅਸੀਂ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਪਾਣੀ ਮੰਗਿਆ ਸੀ, ਧੂੰਆਂ ਨਹੀਂ

Saturday, Nov 04, 2023 - 05:15 PM (IST)

ਚੰਡੀਗੜ੍ਹ- ਹਰਿਆਣਾ ਦੇ ਖੇਤੀਬਾੜੀ ਮੰਤਰੀ ਜੈਪ੍ਰਕਾਸ਼ ਦਲਾਲ ਨੇ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸੂਬੇ 'ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ। ਦਲਾਲ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਆਪਣੀ ਇਕ ਪੋਸਟ 'ਚ ਪੰਜਾਬ ਅਤੇ ਹਰਿਆਣਾ 'ਚ ਪਿਛਲੇ 3 ਦਿਨਾਂ ਵਿਚ ਖੇਤਾਂ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਅੰਕੜੇ ਸਾਂਝੇ ਕੀਤੇ। 

ਇਹ ਵੀ ਪੜ੍ਹੋ-  ਗੁਰਦੁਆਰਿਆਂ 'ਤੇ ਵਿਵਾਦਿਤ ਬਿਆਨ ਦੇਣ ਵਾਲੇ ਭਾਜਪਾ ਆਗੂ ਨੇ ਮੰਗੀ ਮੁਆਫ਼ੀ, ਮੁੜ ਕਹੀ ਅਜੀਬ ਗੱਲ

ਦਲਾਲ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਪਾਣੀ ਮੰਗਿਆ ਸੀ, ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਨਹੀਂ। ਹਰਿਆਣਾ ਦੇ ਖੇਤੀਬਾੜੀ ਮੰਤਰੀ ਵਲੋਂ ਸਾਂਝੇ ਕੀਤੇ ਗਏ ਅੰਕੜਿਆਂ ਮੁਤਾਬਕ ਪੰਜਾਬ ਵਿਚ 1, 2 ਅਤੇ 3 ਨਵੰਬਰ ਨੂੰ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਕ੍ਰਮਵਾਰ-1,921, 1,668 ਅਤੇ 1,551 ਘਟਨਾਵਾਂ ਵੇਖੀਆਂ ਗਈਆਂ, ਜਦਕਿ ਇਨ੍ਹਾਂ ਤਿੰਨ ਦਿਨਾਂ 'ਚ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਕ੍ਰਮਵਾਰ- 99, 48 ਅਤੇ 28 ਸੀ।

ਇਹ ਵੀ ਪੜ੍ਹੋ- ਇਸ ਕੰਪਨੀ ਦੇ ਮਾਲਕ ਨੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਗਿਫ਼ਟ 'ਚ ਵੰਡੀਆਂ ਕਾਰਾਂ

ਦਲਾਲ ਦੇ ਬਿਆਨ ਦਾ ਵਿਰੋਧ ਕਰਦਿਆਂ 'ਆਪ' ਨੇ ਉਨ੍ਹਾਂ 'ਤੇ ਝੂਠ ਫੈਲਾਉਣ ਦਾ ਦੋਸ਼ ਲਗਾਇਆ ਹੈ। 'ਆਪ' ਦੀ ਪੰਜਾਬ ਇਕਾਈ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਦੇਸ਼ ਦੇ 52 ਸਭ ਤੋਂ ਪ੍ਰਦੂਸ਼ਿਤ ਜ਼ਿਲ੍ਹਿਆਂ 'ਚੋਂ 20 ਹਰਿਆਣਾ 'ਚ ਹਨ ਅਤੇ ਫਿਰ ਵੀ ਮਨੋਹਰ ਲਾਲ ਖੱਟੜ ਸਰਕਾਰ ਰਾਜਨੀਤੀ ਕਰ ਰਹੀ ਹੈ ਅਤੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਸਾਜ਼ੋ-ਸਾਮਾਨ ਮੁਹੱਈਆ ਕਰਵਾਏ ਹਨ।

ਇਹ ਵੀ ਪੜ੍ਹੋ-  ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਨੇਪਾਲ, PM ਮੋਦੀ ਬੋਲੇ- ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ

ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਵਿਚ ਅਕਤੂਬਰ ਅਤੇ ਨਵੰਬਰ ਵਿਚ ਹਵਾ ਪ੍ਰਦੂਸ਼ਣ 'ਚ ਭਾਰੀ ਵਾਧਾ ਹੋਣ ਦਾ ਇਕ ਮੁੱਖ ਕਾਰਨ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਪਰਾਲੀ ਸਾੜੇ ਜਾਣ ਨੂੰ ਮੰਨਿਆ ਜਾਂਦਾ ਹੈ। ਕਿਸਾਨਾਂ ਨੂੰ ਝੋਨੇ ਦੀ ਕਟਾਈ ਮਗਰੋਂ ਕਣਕ ਦੀ ਬਿਜਾਈ ਕਰਨੀ ਹੁੰਦੀ ਹੈ, ਇਸ ਲਈ ਉਹ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਹਟਾਉਣ ਲਈ ਆਪਣੇ ਖੇਤਾਂ 'ਚ ਹੀ ਸਾੜ ਦਿੰਦੇ ਹਨ। ਹਰਿਆਣਾ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਨੂੰ ਹਵਾ ਗੁਣਵੱਤਾ ਸੂਚਕਾਂਕ 'ਗੰਭੀਰ' ਸ਼੍ਰੇਣੀ ਵਿਚ ਦਰਜ ਕੀਤਾ ਗਿਆ, ਜਦੋਂ ਕਿ ਗੁਆਂਢੀ ਸੂਬੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਇਹ ‘ਮਾੜੀ’ ਸ਼੍ਰੇਣੀ ਵਿਚ ਰਿਹਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News