ਜੈਪੁਰ ਦੇ ਇਕ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੱਲ ਰਹੇ ਪ੍ਰੋਗਰਾਮ ਨੂੰ ਵਿਚਾਲੇ ਕੀਤਾ ਰੱਦ
Saturday, May 31, 2025 - 01:07 PM (IST)

ਜੈਪੁਰ : ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਹੋਟਲ ਹਾਲੀਡੇ ਇਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਹਫ਼ੜਾ-ਦਫ਼ੜੀ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਕੀ ਇੱਕ ਈ-ਮੇਲ ਰਾਹੀਂ ਭੇਜੀ ਗਈ ਹੈ ਅਤੇ ਇਹ ਦੇਸ਼ ਤੋਂ ਬਾਹਰੋਂ ਆਈ ਹੈ। ਇਸ ਧਮਕੀ ਦੀ ਸਾਈਬਰ ਮਾਹਿਰਾਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਸਾਵਧਾਨੀ ਵਜੋਂ ਹੋਟਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਏਟੀਐੱਸ, ਬੰਬ ਅਤੇ ਡੌਗ ਸਕੁਐਡ ਟੀਮਾਂ ਦੀ ਮਦਦ ਨਾਲ ਹੋਟਲ ਦੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ ਕੀਤੇ ਨਵੇਂ ਅੰਕੜੇ
ਇਸ ਧਮਕੀ ਨਾਲ ਹੋਟਲ ਵਿਚ ਫਸਟ ਇੰਡੀਆ ਟੀਵੀ ਦੇ ਮਾਈਨਿੰਗ ਸੈਕਟਰ ਨੂੰ ਲੈ ਕੇ ਚੱਲ ਰਹੇ ਪ੍ਰੋਗਰਾਮ ਨੂੰ ਵਿਚਕਾਰੋਂ ਹੀ ਰੋਕਣਾ ਪਿਆ ਸੀ ਅਤੇ ਉਸ ਸਮੇਂ ਪ੍ਰੋਗਰਾਮ ਨੂੰ ਗ੍ਰਹਿ ਰਾਜ ਮੰਤਰੀ ਜਵਾਹਰ ਸਿੰਘ ਬੇਧਮ ਸੰਬੋਧਨ ਕਰ ਰਹੇ ਸਨ। ਸ਼੍ਰੀ ਬੇਧਮ ਨੇ ਕਿਹਾ ਕਿ ਇੱਕ ਧਮਕੀ ਭਰਿਆ ਈ-ਮੇਲ ਆਇਆ ਹੈ। ਇਸ ਲਈ ਇਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਨੂੰ ਇਸ ਪ੍ਰੋਗਰਾਮ ਨੂੰ ਇਥੇ ਹੀ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਇਮਾਰਤ ਖਾਲੀ ਕਰ ਦੇਣੀ ਚਾਹੀਦੀ ਹੈ। ਇਸ ਤੋਂ ਬਾਅਦ ਪ੍ਰੋਗਰਾਮ ਨੂੰ ਰੋਕ ਦਿੱਤਾ ਗਿਆ ਅਤੇ ਇਮਾਰਤ ਖਾਲੀ ਕਰ ਦਿੱਤੀ ਗਈ। ਇਸ ਸਮੇਂ ਹੋਟਲ ਵਿੱਚ ਇੱਕ ਤਲਾਸ਼ੀ ਮੁਹਿੰਮ ਚੱਲ ਰਹੀ ਹੈ ਅਤੇ ਤਲਾਸ਼ੀ ਪੂਰੀ ਹੋਣ ਤੋਂ ਬਾਅਦ ਲੋਕਾਂ ਨੂੰ ਹੋਟਲ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਮੁੜ ਹੋਵੇਗੀ ਨੋਟਬੰਦੀ! 500 ਰੁਪਏ ਦੇ ਨੋਟ 'ਤੇ ਪਾਬੰਦੀ ਲਗਾਉਣ ਦੀ ਮੰਗ ਨੇ ਮਚਾਈ ਹਲਚਲ
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।