ਮਕਾਨ ਮਾਲਕਣ ਦਾ ਬੇਰਹਿਮੀ ਨਾਲ ਕਤਲ; ਫਿਰ ਪੋਤੇ ਨੂੰ ਵੀ ਉਤਾਰਿਆ ਮੌਤ ਦੇ ਘਾਟ, ਪਾਣੀ ਦੀ ਟੈਂਕੀ 'ਚ ਸੁੱਟੀਆਂ ਲਾਸ਼ਾਂ

Tuesday, May 14, 2024 - 12:00 PM (IST)

ਜੈਪੁਰ- ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਕਿਰਾਏ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਕਿਰਾਏਦਾਰ ਨੇ 55 ਸਾਲਾ ਔਰਤ ਅਤੇ ਫਿਰ ਉਸ ਦੇ ਨਾਬਾਲਗ ਪੋਤੇ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਪੋਤੇ ਨੇ ਕਿਰਾਏਦਾਰ ਨੂੰ ਆਪਣੀ ਦਾਦੀ ਦਾ ਕਤਲ ਕਰਦੇ ਵੇਖ ਲਿਆ ਸੀ, ਜਿਸ ਤੋਂ ਬਾਅਦ ਦੋਸ਼ੀ ਨੇ ਉਸ ਦਾ ਵੀ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਜੈਪੁਰ ਦੇ ਸੰਗਾਨੇਰ ਇਲਾਕੇ 'ਚ ਬਹਿਸ ਤੋਂ ਬਾਅਦ ਦੋਸ਼ੀ ਮਨੋਜ ਬੈਰਵਾ ਨੇ ਪ੍ਰੇਮ ਦੇਵੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਉਥੇ ਖੜ੍ਹੇ ਔਰਤ ਦੇ ਸੱਤ ਸਾਲਾ ਪੋਤੇ ਗੌਰਵ ਦੀ ਵੀ ਦੋਸ਼ੀ ਨੇ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਮਨੋਜ ਬੈਰਵਾ ਨੇ ਦੋਵੇਂ ਲਾਸ਼ਾਂ ਘਰ ਦੀ ਪਾਣੀ ਵਾਲੀ ਟੈਂਕੀ 'ਚ ਸੁੱਟ ਦਿੱਤੀਆਂ। 

ਇਹ ਵੀ ਪੜ੍ਹੋ- CBSE ਬੋਰਡ: 12ਵੀਂ ਦਾ ਨਤੀਜਾ ਜਾਰੀ, ਕੁੜੀਆਂ ਨੇ ਮਾਰੀ ਬਾਜ਼ੀ

ਰਿਪੋਰਟ ਮੁਤਾਬਕ ਲਾਸ਼ਾਂ ਨੂੰ ਪਾਣੀ ਦੀ ਟੈਂਕੀ 'ਚ ਸੁੱਟਣ ਤੋਂ ਬਾਅਦ ਦੋਸ਼ੀ ਭੱਜਣ ਲੱਗਾ ਪਰ ਫਿਰ ਗੁਆਂਢੀਆਂ ਨੂੰ ਇਸ ਦੀ ਭਿਣਕ ਲੱਗ ਗਈ ਅਤੇ ਉਨ੍ਹਾਂ ਨੇ ਹੋਰਨਾਂ ਨਾਲ ਮਿਲ ਕੇ ਉਸ ਦਾ ਪਿੱਛਾ ਕੀਤਾ ਅਤੇ ਕਤਲ ਕੀਤੇ ਕਿਰਾਏਦਾਰ ਨੂੰ ਫੜ ਲਿਆ। ਇਸ ਤੋਂ ਬਾਅਦ ਜਦੋਂ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਥਾਣਾ ਸੰਗਾਨੇਰ ਦੀ ਪੁਲਸ ਨੇ ਦੋਸ਼ੀ ਮਨੋਜ ਨੂੰ ਹਿਰਾਸਤ 'ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਪੁੱਛਗਿੱਛ ਦੌਰਾਨ ਦੋਸ਼ੀ ਮਨੋਜ ਬੈਰਵਾ ਨੇ ਦੱਸਿਆ ਕਿ ਉਸ ਦੀ ਮਕਾਨ ਮਾਲਕਣ ਨਾਲ ਰੋਜ਼ਾਨਾ ਲੜਾਈ ਹੁੰਦੀ ਸੀ ਅਤੇ ਵਾਰਦਾਤ ਤੋਂ ਪਹਿਲਾਂ ਵੀ ਝਗੜਾ ਹੋਇਆ ਸੀ। ਇਸ ਦੌਰਾਨ ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਗੁੱਸੇ 'ਚ ਉਸ ਨੇ ਪ੍ਰੇਮ ਦੇਵੀ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ

ਰਿਪੋਰਟ ਮੁਤਾਬਕ ਪੋਤੇ ਗੌਰਵ ਨੇ ਕਿਰਾਏਦਾਰ ਮਨੋਜ ਨੂੰ ਕਤਲ ਕਰਦੇ ਵੇਖ ਲਿਆ ਅਤੇ ਜਦੋਂ ਉਹ ਰੌਲਾ ਪਾਉਣ ਲੱਗਾ ਤਾਂ ਉਸ ਨੇ ਉਸ ਨੂੰ ਵੀ ਚਾਕੂ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਲੁਕਾਉਣ ਲਈ ਪਾਣੀ ਦੀ ਟੈਂਕੀ ਵਿਚ ਸੁੱਟ ਦਿੱਤੀਆਂ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਹਿਮ ਸਬੂਤ ਇਕੱਠੇ ਕੀਤੇ ਅਤੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News