ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- ''ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ''

Tuesday, Apr 14, 2026 - 12:17 PM (IST)

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- ''ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ''

ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਨਾਲ ਸਬੰਧਤ ਬਿੱਲਾਂ ਦੀਆਂ ਕਾਪੀਆਂ ਸੰਸਦ ਮੈਂਬਰਾਂ ਨਾਲ ਸਾਂਝੀਆਂ ਕਰਨ 'ਚ ਹੋ ਰਹੀ ਦੇਰੀ ਪ੍ਰਧਾਨ ਮੰਤਰੀ ਦੀ "ਬੁਲਡੋਜ਼ਰ ਮਾਨਸਿਕਤਾ" ਨੂੰ ਦਰਸਾਉਂਦੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਦੀਆਂ ਹਾਲੀਆ ਟਿੱਪਣੀਆਂ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਜੋ ਕਦੇ ਆਪਣੇ ਆਪ ਨੂੰ 'ਨਾਨ-ਬਾਇਓਲੋਜੀਕਲ' ਮੰਨਦੇ ਸਨ, ਉਹ ਹੁਣ ਕਹਿ ਰਹੇ ਹਨ ਕਿ ਉਹ 'ਗ੍ਰਹਿਸਥੀ' ਨਹੀਂ ਹਨ।

PunjabKesari

ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਲਿਖਿਆ ਕਿ ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ 16, 17 ਅਤੇ 18 ਅਪ੍ਰੈਲ ਨੂੰ ਬੁਲਾਇਆ ਗਿਆ ਹੈ, ਜਦੋਂ ਕਿ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਚੋਣ ਪ੍ਰਚਾਰ ਸਿਖਰਾਂ 'ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਦੀ ਉਸ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਚੋਣਾਂ ਖਤਮ ਹੋਣ ਤੋਂ ਬਾਅਦ ਸਰਬ-ਪਾਰਟੀ ਮੀਟਿੰਗ ਬੁਲਾਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਅਜੇ ਤੱਕ ਸੰਸਦ ਮੈਂਬਰਾਂ ਨੂੰ ਉਨ੍ਹਾਂ ਸੰਵਿਧਾਨਕ ਸੋਧ ਬਿੱਲਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ, ਜਿਨ੍ਹਾਂ 'ਤੇ ਚਰਚਾ ਅਤੇ ਵੋਟਿੰਗ ਹੋਣੀ ਹੈ, ਜੋ ਕਿ ਲੋਕਤੰਤਰ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਇਕ ਮਹਿਲਾ ਸੰਮੇਲਨ ਦੌਰਾਨ ਵਿੱਤੀ ਸਸ਼ਕਤੀਕਰਨ ਬਾਰੇ ਗੱਲ ਕਰਦਿਆਂ ਹਲਕੇ-ਫੁਲਕੇ ਅੰਦਾਜ਼ 'ਚ ਕਿਹਾ ਸੀ ਕਿ ਭਾਵੇਂ ਉਹ "ਗ੍ਰਹਿਸਥ" ਨਹੀਂ ਹਨ, ਪਰ ਉਹ ਪਰਿਵਾਰਕ ਲੋੜਾਂ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਪੂਰੀ ਤਰ੍ਹਾਂ ਜਾਣੂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਵਿੱਤੀ ਸਸ਼ਕਤੀਕਰਨ ਨੇ ਔਰਤਾਂ ਨੂੰ ਪਰਿਵਾਰਾਂ 'ਚ ਵਧੇਰੇ ਅਧਿਕਾਰ ਦਿੱਤੇ ਹਨ। ਕਾਂਗਰਸ ਨੇ ਹੁਣ ਇਸੇ ਟਿੱਪਣੀ ਨੂੰ ਆਧਾਰ ਬਣਾ ਕੇ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News