ਪਾਕਿਸਤਾਨ ਬਣਿਆ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਮੁੱਖ ਵਿਚੋਲਾ: ਜੈਰਾਮ ਰਮੇਸ਼

Tuesday, Mar 24, 2026 - 04:41 PM (IST)

ਪਾਕਿਸਤਾਨ ਬਣਿਆ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਮੁੱਖ ਵਿਚੋਲਾ: ਜੈਰਾਮ ਰਮੇਸ਼

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਮੋਦੀ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਇਕ ਪਾਸੇ ਅਮਰੀਕਾ ਅਤੇ ਇਜ਼ਰਾਈਲ ਅਤੇ ਦੂਜੇ ਪਾਸੇ ਈਰਾਨ ਵਿਚਾਲੇ ਇਕ ਮੁੱਖ ਵਿਚੋਲੇ ਵਜੋਂ ਉੱਭਰਿਆ ਹੈ, ਜੋ ਕਿ ਭਾਰਤ ਲਈ ਇਕ ਗੰਭੀਰ ਝਟਕਾ ਹੈ। ਰਮੇਸ਼ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਜੇਕਰ ਇਹ ਰਿਪੋਰਟਾਂ ਸੱਚ ਹਨ, ਤਾਂ ਇਹ ਖੁਦ ਨੂੰ 'ਵਿਸ਼ਵਗੁਰੂ' ਐਲਾਨਣ ਵਾਲੀ ਸਰਕਾਰ ਲਈ ਇਕ ਵੱਡਾ ਅਪਮਾਨ ਹੈ।

ਕੂਟਨੀਤੀ 'ਚ ਪਾਕਿਸਤਾਨ ਨਿਕਲਿਆ ਅੱਗੇ 

ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਭਾਰਤ ਨੇ ਭਾਵੇਂ 'ਆਪ੍ਰੇਸ਼ਨ ਸਿੰਦੂਰ' 'ਚ ਸੈਨਿਕ ਸਫਲਤਾਵਾਂ ਹਾਸਲ ਕੀਤੀਆਂ ਹਨ, ਪਰ ਪਿਛਲੇ ਇਕ ਸਾਲ 'ਚ ਪਾਕਿਸਤਾਨ ਨੇ ਕੂਟਨੀਤਕ ਤੌਰ 'ਤੇ ਨਵੀਂ ਦਿੱਲੀ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ, ਜੋ ਕਦੇ ਗੰਭੀਰ ਆਰਥਿਕ ਅਤੇ ਰਾਜਨੀਤਕ ਚੁਣੌਤੀਆਂ ਨਾਲ ਜੂਝ ਰਿਹਾ ਸੀ, ਹੁਣ ਫਿਰ ਤੋਂ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਾਸੰਗਿਕ ਹੋ ਗਿਆ ਹੈ।'' ਉਨ੍ਹਾਂ ਮੁਤਾਬਕ ਪਾਕਿਸਤਾਨ ਦਾ ਕੂਟਨੀਤਕ ਜੁੜਾਵ ਅਤੇ ਪ੍ਰਬੰਧ ਮੋਦੀ ਸਰਕਾਰ ਨਾਲੋਂ ਕਿਤੇ ਬਿਹਤਰ ਰਿਹਾ ਹੈ। ਕਾਂਗਰਸੀ ਆਗੂ ਨੇ ਪਾਕਿਸਤਾਨੀ ਫੌਜੀ ਲੀਡਰਸ਼ਿਪ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਵਧਦੀ ਨੇੜਤਾ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਟਰੰਪ ਨੇ ਪਾਕਿਸਤਾਨ ਦੇ ਫੌਜੀ ਮੁਖੀ ਆਸਿਮ ਮੁਨੀਰ ਦਾ ਵ੍ਹਾਈਟ ਹਾਊਸ 'ਚ ਨਿੱਘਾ ਸਵਾਗਤ ਕੀਤਾ ਅਤੇ ਕਈ ਵਾਰ ਉਨ੍ਹਾਂ ਦੀ ਮੇਜ਼ਬਾਨੀ ਕੀਤੀ, ਜਿਸ ਨਾਲ ਪਾਕਿਸਤਾਨ ਦੀ ਵਿਸ਼ਵਵਿਆਪੀ ਸਥਿਤੀ ਮਜ਼ਬੂਤ ਹੋਈ ਹੈ।

PunjabKesari

ਪ੍ਰਧਾਨ ਮੰਤਰੀ ਦੀ ਇਜ਼ਰਾਈਲ ਯਾਤਰਾ 'ਤੇ ਸਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਰਮੇਸ਼ ਨੇ ਉਨ੍ਹਾਂ ਦੀ ਹਾਲੀਆ ਇਜ਼ਰਾਈਲ ਯਾਤਰਾ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਈਰਾਨ 'ਤੇ ਅਮਰੀਕਾ-ਇਜ਼ਰਾਈਲ ਦੇ ਹਵਾਈ ਹਮਲਿਆਂ ਤੋਂ ਠੀਕ ਦੋ ਦਿਨ ਪਹਿਲਾਂ ਖ਼ਤਮ ਹੋਈ ਇਹ ਯਾਤਰਾ ਭਾਰਤੀ ਇਤਿਹਾਸ 'ਚ ਇਕ "ਵਿਨਾਸ਼ਕਾਰੀ ਵਿਕਲਪ" ਵਜੋਂ ਦਰਜ ਕੀਤੀ ਜਾਵੇਗੀ। ਰਮੇਸ਼ ਅਨੁਸਾਰ, ਇਸ ਕਦਮ ਨੇ ਪੱਛਮੀ ਏਸ਼ੀਆ ਵਿੱਚ ਇੱਕ ਨਿਰਪੱਖ ਵਿਚੋਲੇ ਵਜੋਂ ਭਾਰਤ ਦੀ ਭੂਮਿਕਾ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੀ 'ਜੱਫੀ ਪਾਉਣ ਵਾਲੀ ਕੂਟਨੀਤੀ' ਬੁਰੀ ਤਰ੍ਹਾਂ ਫੇਲ ਹੋ ਗਈ ਹੈ ਅਤੇ ਦੇਸ਼ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News