ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ ''ਤੇ ਤਿੱਖਾ ਹਮਲਾ

Tuesday, Jun 30, 2026 - 04:05 PM (IST)

ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ ''ਤੇ ਤਿੱਖਾ ਹਮਲਾ

ਨਵੀਂ ਦਿੱਲੀ : ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਸ੍ਰੀ ਰਾਮ ਮੰਦਰ ਦੇ ਚੰਦੇ ਵਿੱਚ ਹੋਈ ਕਥਿਤ ਹੇਰਾਫੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਸਖ਼ਤ ਸ਼ਬਦੀ ਹਮਲਾ ਕੀਤਾ ਹੈ। ਸਰੋਤਾਂ ਅਨੁਸਾਰ, ਰਮੇਸ਼ ਨੇ ਦੋਸ਼ ਲਾਇਆ ਕਿ ਮੋਦੀ ਜੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਇੱਕੋ-ਇੱਕ ਉਦੇਸ਼ "ਰਾਮ ਨਾਮ ਜਪਣਾ, ਪਰਾਇਆ ਮਾਲ ਆਪਣਾ" ਬਣ ਗਿਆ ਹੈ।

ਰਮੇਸ਼ ਨੇ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਰ ਵਿੱਚ ਹੋਈ 'ਚੰਦਾ ਲੁੱਟ' ਨੇ ਪੂਰੇ ਦੇਸ਼ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਨਤਾ ਦੇ ਭਾਰੀ ਦਬਾਅ ਅਤੇ ਐੱਸ.ਆਈ.ਟੀ. ਦੀ ਰਿਪੋਰਟ ਤੋਂ ਬਾਅਦ ਐੱਫ.ਆਈ.ਆਰ. ਤਾਂ ਦਰਜ ਹੋ ਗਈ ਹੈ, ਪਰ ਆਰ.ਐੱਸ.ਐੱਸ. ਅਤੇ ਭਾਜਪਾ ਨਾਲ ਜੁੜੇ ਹੋਣ ਕਾਰਨ ਮੁੱਖ ਦੋਸ਼ੀ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ।

ਕਾਂਗਰਸੀ ਆਗੂ ਨੇ ਰਾਮ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਕਾਂਗਰਸੀ ਨੇਤਾਵਾਂ ਨੂੰ 'ਹਾਊਸ ਅਰੈਸਟ' ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਤਾਨਾਸ਼ਾਹੀ ਰਵੱਈਆ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਮੇਤ ਸਮੁੱਚਾ ਭਾਜਪਾ-ਆਰ.ਐੱਸ.ਐਸ. ਤੰਤਰ ਦੋਸ਼ੀਆਂ ਨੂੰ ਬਚਾਉਣ ਅਤੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਜੈਰਾਮ ਰਮੇਸ਼ ਨੇ ਸਖ਼ਤ ਲਹਿਜੇ ਵਿਚ ਚਿਤਾਵਨੀ ਦਿੱਤੀ ਕਿ ਇਸ ਘਿਨਾਉਣੇ ਕੰਮ ਲਈ ਭਗਵਾਨ ਸ੍ਰੀ ਰਾਮ ਤਾਂ ਸਜ਼ਾ ਦੇਣਗੇ ਹੀ, ਪਰ ਦੇਸ਼ ਦੀ ਜਨਤਾ ਵੀ ਉਨ੍ਹਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਮੁਤਾਬਕ ਦੋਸ਼ੀਆਂ ਨੂੰ ਬਚਾਉਣ ਵਾਲੇ ਵੀ ਇਸ ਪਾਪ ਵਿਚ ਬਰਾਬਰ ਦੇ ਗੁਨਾਹਗਾਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News