ਰਾਮ ਮੰਦਰ ਚੰਦਾ ਚੋਰੀ ਦਾ ਮਾਮਲਾ: ਜੈਰਾਮ ਰਮੇਸ਼ ਨੇ PM ਮੋਦੀ ਦੀ ''ਰਹੱਸਮਈ ਚੁੱਪ'' ''ਤੇ ਚੁੱਕੇ ਸਵਾਲ
Monday, Jul 13, 2026 - 08:23 PM (IST)
ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਅਯੁੱਧਿਆ ਵਿੱਚ ਭਗਵਾਨ ਸ੍ਰੀ ਰਾਮ ਮੰਦਰ ਦੇ ਨਿਰਮਾਣ ਲਈ ਇਕੱਠੇ ਕੀਤੇ ਗਏ ਚੰਦੇ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘ਐਕਸ’ ’ਤੇ ਇਕ ਪੋਸਟ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਮੁੱਦੇ 'ਤੇ ਬਣੀ ਹੋਈ "ਰਹੱਸਮਈ ਚੁੱਪ" 'ਤੇ ਸਵਾਲ ਚੁੱਕਦਿਆਂ ਪੁੱਛਿਆ ਹੈ ਕਿ ਉਹ ਚੰਦਾ ਚੋਰਾਂ ਦੀ ਮਦਦ ਕਰਨ 'ਤੇ ਕਿਉਂ ਉਤਾਰੂ ਹਨ। ਕਾਂਗਰਸ ਨੇ ਇਹ ਸਵਾਲ ਉਠਾਇਆ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟਾਲਰੈਂਸ' ਦਾ ਦਾਅਵਾ ਕਰਨ ਵਾਲੇ ਪ੍ਰਧਾਨ ਮੰਤਰੀ ਪਿਛਲੇ ਇੱਕ ਮਹੀਨੇ ਤੋਂ ਇਸ ਗੰਭੀਰ ਮੁੱਦੇ 'ਤੇ ਚੁੱਪ ਕਿਉਂ ਹਨ।
चंदा चोरी, आस्था धोखा
— Jairam Ramesh (@Jairam_Ramesh) July 13, 2026
अयोध्या के भगवान श्री राम मंदिर में भाजपा-आरएसएस द्वारा सुनियोजित तरीके से की गई चंदा चोरी और जनता के विश्वास के साथ हुए धोखे पर प्रधानमंत्री नरेंद्र मोदी जी की रहस्यमयी चुप्पी आखिर क्या दर्शाती है? वे चंदा चोरों की मदद पर क्यों उतारू हैं?
देश सवाल पूछ… pic.twitter.com/4rvf2SBCVG
ਉਨ੍ਹਾਂ ਕਿਹਾ ਇਸ ਮੁੱਦੇ 'ਤੇ ਜਵਾਬਦੇਹੀ ਤੈਅ ਕਰਨ ਲਈ, ਕਾਂਗਰਸ ਨੇਤਾਵਾਂ ਨੇ ਪਿਛਲੇ ਚਾਰ ਦਿਨਾਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ 50 ਪ੍ਰੈਸ ਕਾਨਫਰੰਸਾਂ ਕੀਤੀਆਂ ਹਨ। ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਸੰਬੋਧਿਤ ਹੁੰਦਿਆਂ ਕਿਹਾ ਹੈ ਕਿ ਉਹ ਆਪਣੀ ਚੁੱਪ ਤੋੜਨ ਅਤੇ ਦੇਸ਼ ਵਾਸੀਆਂ ਦੀ ਆਸਥਾ ਨਾਲ ਜੁੜੇ ਇਸ ਵਿਸ਼ਵਾਸਘਾਤ ਦਾ ਜਵਾਬ ਦੇਣ। ਪਾਰਟੀ ਨੇ ਮੰਗ ਕੀਤੀ ਹੈ ਕਿ ਇਸ ਘੁਟਾਲੇ ਦੇ ਅਸਲੀ ਗੁਨਾਹਗਾਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇ। ਕਾਂਗਰਸ ਮੁਤਾਬਕ ਦੇਸ਼ ਦੀ ਜਨਤਾ ਇਸ ਵਿਸ਼ਵਾਸਘਾਤ ਲਈ ਜਵਾਬ ਮੰਗ ਰਹੀ ਹੈ ਕਿਉਂਕਿ ਇਹ ਕਰੋੜਾਂ ਲੋਕਾਂ ਦੀ ਸ਼ਰਧਾ ਨਾਲ ਜੁੜਿਆ ਹੋਇਆ ਵਿਸ਼ਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
