CM ਜੈਰਾਮ ਨੇ 56 ਕਿਲੋ ਦਾ ਕੇਕ ਕੱਟ ਕੇ ਮਨਾਇਆ ਜਨਮ ਦਿਨ, ਵਧਾਈ ਦੇਣ ਵਾਲਿਆਂ ਦਾ ਲੱਗਾ ਤਾਂਤਾ

Wednesday, Jan 06, 2021 - 05:21 PM (IST)

CM ਜੈਰਾਮ ਨੇ 56 ਕਿਲੋ ਦਾ ਕੇਕ ਕੱਟ ਕੇ ਮਨਾਇਆ ਜਨਮ ਦਿਨ, ਵਧਾਈ ਦੇਣ ਵਾਲਿਆਂ ਦਾ ਲੱਗਾ ਤਾਂਤਾ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਅੱਜ ਯਾਨੀ ਕਿ ਬੁੱਧਵਾਰ ਨੂੰ ਜਨਮ ਦਿਨ ਹੈ। ਉਨ੍ਹਾਂ ਨੇ ਆਪਣੇ 56ਵੇਂ ਜਨਮ ਦਿਨ ਮੌਕੇ ਸਰਕਾਰੀ ਆਵਾਸ ਓਕ ਓਵਰ ’ਚ ਧੂਮਧਾਮ ਨਾਲ ਜਨਮ ਦਿਨ ਮਨਾਇਆ। ਇਸ ਮੌਕੇ 56 ਕਿਲੋ ਦੇ ਲੱਡੂਆਂ ਅਤੇ ਡਰਾਈ ਫਰੂਟਸ ਨਾਲ ਬਣਿਆ ਕੇਕ ਕੱਟਿਆ। ਸਰਕਾਰੀ ਆਵਾਸ ’ਚ ਮੁੱਖ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦੇਣ ਵਾਲਿਆਂ ਦਾ ਸਵੇਰੇ ਤੋਂ ਤਾਂਤਾ ਲੱਗਾ ਰਿਹਾ। ਇਸ ਮੌਕੇ ਮੰਤਰੀ ਅਤੇ ਭਾਜਪਾ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਮੌਜੂਦ ਰਹੇ। 

PunjabKesari

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਸਮੇਤ ਭਾਜਪਾ ਦੇ ਦਿੱਗਜ਼ ਨੇਤਾਵਾਂ ਨੇ ਟਵਿੱਟਰ ਜ਼ਰੀਏ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ। ਉੱਥੇ ਹੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸਮੇਤ ਸਾਰੇ ਪ੍ਰਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਜਨਮ ਦਿਨ ਅਤੇ 3 ਸਾਲ ਦੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪ੍ਰਦੇਸ਼ ਲਗਾਤਾਰ ਤਰੱਕੀ ਦੀ ਰਾਹ ’ਤੇ ਅੱਗੇ ਵਧ ਰਿਹਾ ਹੈ। ਪ੍ਰਦੇਸ਼ ਦੇ ਲੋਕ ਵਧਾਈ ਦੇ ਪਾਤਰ ਹਨ। ਇਸ ਦੌਰਾਨ ਵਿਧਾਇਕ ਈ-ਪੋਰਟਲ ਦਾ ਵੀ ਸ਼ੁੱਭ ਆਰੰਭ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਜ਼ਰੀਏ ਵਿਧਾਇਕਾਂ ਦਾ ਜਨਤਾ ਨਾਲ ਸਿੱਧਾ ਸੰਪਰਕ ਕੀਤਾ ਜਾ ਸਕੇਗਾ। ਤਕਨੀਕ ਜ਼ਰੀਏ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾ ਸਕੇਗਾ ਅਤੇ ਜਨਤਾ ਸਿੱਧੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੱਕ ਗੱਲ ਪਹੁੰਚ ਸਕੇਗੀ।


author

Tanu

Content Editor

Related News