ਕਸ਼ਮੀਰ ''ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਗ੍ਰਿਫਤਾਰ

03/25/2019 10:46:36 AM

ਸ਼੍ਰੀਨਗਰ (ਵਾਰਤਾ)— ਕਸ਼ਮੀਰ ਘਾਟੀ ਵਿਚ ਸੁਰੱਖਿਆ ਫੋਰਸਾਂ ਨੇ ਅੱਤਵਾਦੀ ਸੰਗਠਨ ਅਤੇ ਪੁਲਵਾਮਾ ਹਮਲੇ ਲਈ ਜ਼ਿੰਮੇਵਾਰ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਬੁਲਾਰੇ ਨੇ ਸੋਮਵਾਰ ਨੂੰ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਫੋਰਸਾਂ ਅਤੇ ਸੂਬਾ ਪੁਲਸ ਦੇ ਜਵਾਨਾਂ ਨੇ ਕਾਰ 'ਚ ਸਵਾਰ 3 ਲੋਕਾਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਅੱਤਵਾਦੀਆਂ ਕੋਲੋਂ ਗੋਲਾ ਬਾਰੂਦ ਅਤੇ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਬੁਲਾਰੇ ਨੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਕਿ ਅੱਤਵਾਦੀਆਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਜ਼ਿਕਰਯੋਗ ਹੈ ਕਿ ਪਾਕਿਸਤਾਨ ਸਥਿਤ ਜੈਸ਼ ਦੇ ਅੱਤਵਾਦੀਆਂ ਨੇ ਪੁਲਵਾਮਾ ਵਿਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਕਾਫਲੇ 'ਤੇ ਭਿਆਨਕ ਹਮਲੇ ਨੂੰ ਅੰਜ਼ਾਮ ਦਿੱਤਾ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਭਾਰਤ ਨੂੰ ਮਜਬੂਰਨ ਪਾਕਿਸਤਾਨ ਵਿਚ ਅੱਤਵਾਦੀ ਸੰਗਠਨ ਦੇ ਟਿਕਾਣੇ 'ਤੇ ਹਵਾਈ ਕਾਰਵਾਈ ਕਰਨੀ ਪਈ ਸੀ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧ ਗਿਆ ਸੀ।


Tanu

Content Editor

Related News