ਦੱਖਣੀ ਕਸ਼ਮੀਰ ''ਚ ਜੈਸ਼-ਏ-ਮੁਹੰਮਦ ਅੱਤਵਾਦੀ ਗ੍ਰਿਫਤਾਰ

05/13/2019 7:25:35 PM

ਸ਼੍ਰੀਨਗਰ— ਦੱਖਣੀ ਕਸ਼ਮੀਰ 'ਚ ਅੰਨਤਨਾਗ ਜ਼ਿਲੇ ਦੇ ਵੇਰੀਨਾਗ ਖੇਤਰ 'ਚ ਸੋਮਵਾਰ ਨੂੰ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਸਮੂਹ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਸੂਤਰਾਂ ਮੁਤਾਬਕ ਗ੍ਰਿਫਤਾਰ ਅੱਤਵਾਦੀ ਸਮੂਹ ਦੀ ਪਛਾਣ ਹਿਲਾਲ ਅਹਿਮਦ ਪੁੱਤਰ ਅਲੀ ਮੁਹੰਮਦ ਮੀਰ ਵਾਸੀ ਪੰਜੁ ਦੇ ਰੂਪ 'ਚ ਹੋਈ ਹੈ। ਪੁਲਸ ਦੇ ਇਕ ਅਧਿਕਾਰੀ ਨੇ ਅੱਤਵਾਦੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮਾਮਲੇ 'ਚ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Inder Prajapati

This news is Content Editor Inder Prajapati