ਦੱਖਣੀ ਕਸ਼ਮੀਰ ''ਚ ਜੈਸ਼-ਏ-ਮੁਹੰਮਦ ਦੇ ਦੋ ਮੈਂਬਰ ਗ੍ਰਿਫਤਾਰ

09/21/2019 3:03:27 PM

ਜੰਮੂ (ਭਾਸ਼ਾ)— ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਪੁਲਸ ਨੇ ਛਾਪੇਮਾਰੀ ਕੀਤੀ ਅਤੇ ਜੈਸ਼-ਏ-ਮੁਹੰਮਦ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ। ਦਰਅਸਲ ਇਸ ਤੋਂ ਪਹਿਲਾਂ ਕਠੂਆ 'ਚ ਗ੍ਰਿਫਤਾਰ ਕੀਤੇ ਗਏ 3 ਅੱਤਵਾਦੀਆਂ ਤੋਂ ਪੁੱਛ-ਗਿੱਛ ਤੋਂ ਬਾਅਦ ਹਾਸਲ ਕੀਤੀਆਂ ਗੀਆਂ ਜਾਣਕਾਰੀਆਂ ਤੋਂ ਬਾਅਦ ਇਹ ਗ੍ਰਿਫਤਾਰੀਆਂ ਹੋਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਜੈਸ਼ ਦੇ ਮੈਂਬਰਾਂ 'ਚ ਸੰਬੰਧਤ ਟਰੱਕ ਮਾਲਕ ਵੀ ਸ਼ਾਮਲ ਹੈ। 

ਇੱਥੇ ਦੱਸ ਦੇਈਏ ਕਿ ਪਿਛਲੇ ਵੀਰਵਾਰ ਨੂੰ ਪੰਜਾਬ ਤੋਂ ਕਸ਼ਮੀਰ ਆ ਰਹੇ ਇਕ ਟਰੱਕ ਵਿਚ 3 ਅੱਤਵਾਦੀ ਸਵਾਰ ਸਨ ਅਤੇ ਉਨ੍ਹਾਂ ਕੋਲੋਂ ਏ.ਕੇ ਰਾਈਫਲਾਂ ਮਿਲੀਆਂ ਸਨ। ਤਿੰਨੋਂ ਅੱਤਵਾਦੀ ਪੰਜਾਬ ਤੋਂ ਕਸ਼ਮੀਰ ਘਾਟੀ ਵਿਚ ਸ਼ਾਂਤੀ ਭੰਗ ਕਰਨ ਲਈ ਗੈਰ-ਕਾਨੂੰਨੀ ਰੂਪ ਨਾਲ ਹਥਿਆਰ ਅਤੇ ਗੋਲਾ-ਬਾਰੂਦ ਲਿਆ ਰਹੇ ਸਨ, ਜਿਨ੍ਹਾਂ ਨੂੰ ਸਮੇਂ ਰਹਿੰਦੇ ਗ੍ਰਿਫਤਾਰ ਕਰ ਲਿਆ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਪੁਲਵਾਮਾ ਤੋਂ ਜੈਸ਼ ਦੇ ਅੱਤਵਾਦੀਆਂ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਹਾਂ ਨੂੰ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੋਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧ ਵਿਚ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ।

Tanu

This news is Content Editor Tanu