ਪੁਲਵਾਮਾ ਵਰਗੇ ਹਮਲੇ ਦੀ ਫਿਰਾਕ 'ਚ ਜੈਸ਼ ਅੱਤਵਾਦੀ, ਪੰਜਾਬ ਸਮੇਤ 7 ਸੂਬਿਆਂ 'ਚ ਅਲਰਟ

08/08/2019 3:16:31 PM

ਨਵੀਂ ਦਿੱਲੀ— ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਜਿੱਥੇ ਪਾਕਿਸਤਾਨ 'ਚ ਬੌਖਲਾਹਟ ਦਾ ਮਾਹੌਲ ਹੈ, ਉੱਥੇ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਪੁਲਵਾਮਾ ਵਰਗੇ ਹਮਲੇ ਨੂੰ ਅੰਜ਼ਾਮ ਦੇ ਸਕਦੇ ਹਨ। ਖੁਫੀਆ ਏਜੰਸੀਆਂ ਮੁਤਾਬਕ ਕਸ਼ਮੀਰ ਦਾ ਬਦਲਾ ਲੈਣ ਦੀ ਕੋਸ਼ਿਸ਼ 'ਚ ਅਜਿਹਾ ਅੱਤਵਾਦੀ ਹਮਲਾ ਕੀਤਾ ਜਾ ਸਕਦਾ ਹੈ। ਖੁਫੀਆ ਏਜੰਸੀਆਂ ਨੇ ਦਿੱਲੀ, ਰਾਜਸਥਾਨ, ਪੰਜਾਬ, ਗੁਜਰਾਤ, ਮਹਾਰਾਸ਼ਟਰ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ 'ਚ ਹਾਈ ਅਲਰਟ ਜਾਰੀ ਕੀਤਾ ਹੈ।

ਇੱਥੇ ਦੱਸ ਦੇਈਏ ਕਿ ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾ ਦਿੱਤੀ ਗਈ ਹੈ ਅਤੇ ਜੰਮੂ-ਕਸ਼ਮੀਰ ਮੁੜਗਠਨ ਬਿੱਲ ਪਾਸ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਦੋ ਹਿੱਸੇ- ਜੰਮੂ-ਕਸ਼ਮੀਰ ਅਤੇ ਲੱਦਾਖ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕਾਫਿਲੇ 'ਤੇ ਹਮਲਾ ਕੀਤਾ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ।


Tanu

Content Editor

Related News