ਜੈਸ਼ੰਕਰ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਅਰਡਰਨ ਨਾਲ ਦੁਵੱਲੇ ਸਹਿਯੋਗ 'ਤੇ ਕੀਤੀ ਚਰਚਾ
Thursday, Oct 06, 2022 - 04:09 PM (IST)

ਆਕਲੈਂਡ (ਭਾਸ਼ਾ) ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਵਪਾਰਕ ਸਹਿਯੋਗ ਵਧਾਉਣ ਅਤੇ ਲੋਕਾਂ ਵਿਚਾਲੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ 'ਤੇ ਸਹਿਮਤੀ ਪ੍ਰਗਟਾਈ। ਜੈਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਰਡਰਨ ਨੂੰ ਨਿੱਜੀ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਦੇਸ਼ ਮੰਤਰੀ ਵਜੋਂ ਜੈਸ਼ੰਕਰ ਦਾ ਨਿਊਜ਼ੀਲੈਂਡ ਦਾ ਇਹ ਪਹਿਲਾ ਦੌਰਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਜੈਸ਼ੰਕਰ ਨੇ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ, ਚੁੱਕਿਆ 'ਵਿਦਿਆਰਥੀ ਵੀਜ਼ਾ' ਦਾ ਮੁੱਦਾ
ਜੈਸ਼ੰਕਰ ਨੇ ਟਵੀਟ ਕੀਤਾ ਕਿ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੂੰ ਮਿਲ ਕੇ ਖੁਸ਼ੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਹਨਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਦੋਹਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਨੂੰ ਡੂੰਘਾ ਕਰਨ 'ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵਪਾਰਕ ਸਹਿਯੋਗ ਨੂੰ ਵਧਾਉਣ ਅਤੇ ਲੋਕਾਂ ਵਿਚਾਲੇ ਸੰਪਰਕ ਨੂੰ ਉਤਸ਼ਾਹਿਤ ਕਰਨ 'ਤੇ ਸਹਿਮਤ ਬਣੀ। ਇੱਥੇ ਦੱਸ ਦਈਏ ਕਿ ਜੈਸ਼ੰਕਰ ਆਪਣੀ ਯਾਤਰਾ ਦੌਰਾਨ ਅਰਡਰਨ ਨਾਲ ਇਕ ਪ੍ਰੋਗਰਾਮ ਵਿਚ ਬੁੱਧਵਾਰ ਨੂੰ ਸ਼ਾਮਲ ਹੋਣਗੇ, ਜਿਸ ਵਿਚ ਨਿਊਜ਼ੀਲੈਂਡ ਵਿਚ ਬੇਮਿਸਾਲ ਯੋਗਦਾਨ ਦੇਣ ਅਤੇ ਉਪਲਬਧੀਆਂ ਹਾਸਲ ਕਰਨ ਵਾਲੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਵੇਂ ਨੇਤਾ ਨਿਊਜ਼ੀਲੈਂਡ 'ਚ ਭਾਰਤ ਦੇ ਸੁਤੰਤਰਤਾ ਅੰਮ੍ਰਿਤ ਉਤਸਵ ਪ੍ਰੋਗਰਾਮ ਨੂੰ ਦਰਸਾਉਂਦੀ 'ਇੰਡੀਆ@75' ਡਾਕ ਟਿਕਟ ਜਾਰੀ ਕਰਨਗੇ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।