ਐੱਸ. ਜੈਸ਼ੰਕਰ ਨੇ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਨਾਲ ਹਿੰਦ-ਪ੍ਰਸ਼ਾਂਤ ਖੇਤਰ, ਪੱਛਮੀ ਏਸ਼ੀਆ ਦੀ ਸਥਿਤੀ ''ਤੇ ਕੀਤੀ ਚਰਚਾ
Saturday, Feb 10, 2024 - 01:40 PM (IST)
ਪਰਥ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਆਪਣੇ ਆਸਟ੍ਰੇਲੀਆਈ ਹਮਰੁਤਬਾ ਪੇਨੀ ਵੋਂਗ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ, ਹਿੰਦ-ਪ੍ਰਸ਼ਾਂਤ ਖੇਤਰ, ਪੱਛਮੀ ਏਸ਼ੀਆ ਦੀ ਸਥਿਤੀ ਅਤੇ ਹੋਰ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਚਰਚਾ ਕੀਤੀ। ਜੈਸ਼ੰਕਰ ਹਿੰਦ ਮਹਾਸਾਗਰ 'ਤੇ ਕੇਂਦਰਿਤ ਦੋ ਦਿਨਾਂ ਸੰਮੇਲਨ 'ਚ ਹਿੱਸਾ ਲੈਣ ਲਈ ਸ਼ੁੱਕਰਵਾਰ ਤੋਂ ਆਸਟ੍ਰੇਲੀਆ ਦੇ ਸ਼ਹਿਰ ਪਰਥ 'ਚ ਹਨ। ਜੈਸ਼ੰਕਰ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੇਨੀ ਵੋਂਗ ਅਤੇ ਸਿੰਗਾਪੁਰ ਦੇ ਆਪਣੇ ਹਮਰੁਤਬਾ ਵਿਵਿਅਨ ਬਾਲਾਕ੍ਰਿਸ਼ਨਨ ਦੇ ਨਾਲ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ। ਜੈਸ਼ੰਕਰ ਨੇ ਮੁਲਾਕਾਤ ਦੀਆਂ ਕੁਝ ਤਸਵੀਰਾਂ ਨਾਲ ਐਕਸ 'ਤੇ ਪੋਸਟ ਕੀਤਾ, 'ਅੱਜ ਪਰਥ ਵਿੱਚ ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੇਨੀ ਵੋਂਗ ਨੂੰ ਮਿਲ ਕੇ ਖੁਸ਼ੀ ਹੋਈ। ਅਸੀਂ ਇੱਥੇ ਹਿੰਦ ਮਹਾਸਾਗਰ 'ਤੇ ਕੇਂਦਰਿਤ ਸੱਤਵੇਂ ਸੰਮੇਲਨ ਲਈ ਆਏ ਹਾਂ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਅਤੇ ਹਿੰਦ ਮਹਾਸਾਗਰ ਨਾਲ ਸਬੰਧਤ ਮਾਮਲਿਆਂ 'ਤੇ ਫਲਦਾਇਕ ਚਰਚਾ ਹੋਈ।'
ਇਹ ਵੀ ਪੜ੍ਹੋ: ਕੈਨੇਡਾ ’ਚ ਵਾਪਰੇ ਹਾਦਸੇ ਦੌਰਾਨ 2 ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨਾਂ ਦੀ ਹੋਈ ਪਛਾਣ
ਹਿੰਦ ਮਹਾਸਾਗਰ ਸੰਮੇਲਨ ਇਸ ਖੇਤਰ ਦੇ ਦੇਸ਼ਾਂ ਲਈ ਇੱਕ ਪ੍ਰਮੁੱਖ ਸਲਾਹਕਾਰ ਮੰਚ ਹੈ, ਜੋ ਵਿਦੇਸ਼ ਮੰਤਰਾਲਾ ਵੱਲੋਂ 'ਇੰਡੀਆ ਫਾਊਂਡੇਸ਼ਨ' ਦੇ ਸਹਿਯੋਗ ਨਾਲ ਹਰ ਸਾਲ ਆਯੋਜਿਤ ਕੀਤਾ ਜਾਂਦਾ ਹੈ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਬਿਆਨ ਵਿੱਚ ਕਿਹਾ ਸੀ ਕਿ ਸੰਮੇਲਨ ਦੇ ਸੱਤਵੇਂ ਐਡੀਸ਼ਨ ਦਾ ਆਯੋਜਨ ਆਸਟ੍ਰੇਲੀਆ ਸਰਕਾਰ ਦੇ ਵਿਦੇਸ਼ ਮਾਮਲਿਆਂ ਅਤੇ ਵਪਾਰ ਵਿਭਾਗ ਦੇ ਨਾਲ-ਨਾਲ ਸਿੰਗਾਪੁਰ ਦੇ ਐੱਸ. ਰਾਜਰਤਨਮ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼ ਅਤੇ ਪਰਥ-ਯੂ.ਐੱਸ. ਏਸ਼ੀਆ ਸੈਂਟਰ ਦੇ ਸਹਿਯੋਗ ਨਾਲ 9 ਅਤੇ 10 ਫਰਵਰੀ ਨੂੰ ਪਰਥ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਸੰਮੇਲਨ ਦੇ ਇਸ ਐਡੀਸ਼ਨ ਦਾ ਵਿਸ਼ਾ “ਇਕ ਸਥਿਰ ਅਤੇ ਟਿਕਾਊ ਹਿੰਦ ਮਹਾਸਾਗਰ ਵੱਲ” ਹੈ। ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਸੰਮੇਲਨ ਵਿੱਚ 22 ਤੋਂ ਵੱਧ ਦੇਸ਼ਾਂ ਦੇ ਮੰਤਰੀਆਂ ਅਤੇ 16 ਦੇਸ਼ਾਂ ਦੇ ਸੀਨੀਅਰ ਅਧਿਕਾਰੀਆਂ ਅਗਵਾਈ ਵਿੱਚ ਵਫ਼ਦ ਅਤੇ ਛੇ ਬਹੁ-ਪੱਖੀ ਸੰਗਠਨ ਇਕੱਠੇ ਹੋਣਗੇ। ਬਿਆਨ ਵਿੱਚ ਕਿਹਾ ਗਿਆ ਸੀ, "ਕਰੀਬ 40 ਦੇਸ਼ਾਂ ਦੇ 400 ਤੋਂ ਵੱਧ ਸਮਾਜਿਕ ਅਤੇ ਕਾਰਪੋਰੇਟ ਨੇਤਾ, ਨੀਤੀ ਅਭਿਆਸੀ, ਵਿਦਵਾਨ, ਪੇਸ਼ੇਵਰ ਅਤੇ ਮੀਡੀਆ ਵਿਅਕਤੀ ਵੀ ਸੰਮੇਲਨ ਵਿੱਚ ਹਿੱਸਾ ਲੈਣਗੇ।"
ਇਹ ਵੀ ਪੜ੍ਹੋ: ਅਮਰੀਕਾ 'ਚ ਇਕ ਹੋਰ ਭਾਰਤੀ ਦਾ ਕਤਲ, ਝਗੜੇ ਤੋਂ ਬਾਅਦ ਅਣਪਛਾਤੇ ਸ਼ਖ਼ਸ ਨੇ ਕੀਤਾ ਜਾਨਲੇਵਾ ਹਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।