ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਰੁਣਾਚਲ ਪ੍ਰਦੇਸ਼ ''ਤੇ ਚੀਨ ਦੇ ਦਾਅਵੇ ਨੂੰ ਦੱਸਿਆ ''ਬੇਤੁਕਾ''

Saturday, Mar 23, 2024 - 07:17 PM (IST)

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਰੁਣਾਚਲ ਪ੍ਰਦੇਸ਼ ''ਤੇ ਚੀਨ ਦੇ ਦਾਅਵੇ ਨੂੰ ਦੱਸਿਆ ''ਬੇਤੁਕਾ''

ਸਿੰਗਾਪੁਰ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ 'ਤੇ ਚੀਨ ਦੇ ਵਾਰ-ਵਾਰ ਕੀਤੇ ਜਾ ਰਹੇ ਦਾਅਵਿਆਂ ਨੂੰ 'ਬੇਹੂਦਾ' ਕਰਾਰ ਦਿੰਦੇ ਹੋਏ ਕਿਹਾ ਕਿ ਇਹ ਸਰਹੱਦੀ ਸੂਬਾ ਭਾਰਤ ਦਾ 'ਕੁਦਰਤੀ ਹਿੱਸਾ' ਹੈ। ਅਰੁਣਾਚਲ 'ਤੇ ਚੀਨ ਦੇ ਲਗਾਤਾਰ ਦਾਅਵਿਆਂ ਅਤੇ ਭਾਰਤੀ ਰਾਜਨੀਤਿਕ ਨੇਤਾਵਾਂ ਵੱਲੋਂ ਸੂਬੇ ਦੇ ਕੀਤੇ ਜਾ ਰਹੇ ਦੌਰਿਆਂ ਦਾ ਚੀਨ ਵੱਲੋਂ ਵਿਰੋਧ ਕਰਨ 'ਤੇ ਆਪਣੀ ਪਹਿਲੀ ਜਨਤਕ ਟਿੱਪਣੀ ਵਿੱਚ ਜੈਸ਼ੰਕਰ ਨੇ ਕਿਹਾ ਕਿ ਇਹ ਕੋਈ ਨਵਾਂ ਮੁੱਦਾ ਨਹੀਂ ਹੈ।

ਇਹ ਵੀ ਪੜ੍ਹੋ: ਭਾਰਤ ਹੁਣ ਅੱਤਵਾਦ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕਰੇਗਾ: ਜੈਸ਼ੰਕਰ

ਇੱਥੇ ਵੱਕਾਰੀ ‘ਐੱਨ.ਯੂ.ਐੱਸ. ਇੰਸਟੀਚਿਊਟ ਆਫ ਸਾਊਥ ਏਸ਼ੀਅਨ ਸਟੱਡੀਜ਼’ ਵਿੱਚ ਭਾਸ਼ਣ ਦੇਣ ਮਗਰੋਂ ਅਰੁਣਾਚਲ ਮੁੱਦੇ ’ਤੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ‘‘ਇਹ ਕੋਈ ਨਵਾਂ ਮੁੱਦਾ ਨਹੀਂ ਹੈ। ਮੇਰਾ ਮਤਲਬ ਹੈ ਕਿ ਚੀਨ ਨੇ ਦਾਅਵਾ ਕੀਤਾ ਹੈ, ਉਸ ਨੇ ਆਪਣੇ ਦਾਅਵੇ ਨੂੰ ਦੁਹਰਾਇਆ ਹੈ। ਇਹ ਦਾਅਵੇ ਸ਼ੁਰੂ ਤੋਂ ਹੀ ਬੇਤੁਕੇ ਹਨ ਅਤੇ ਅੱਜ ਵੀ ਬੇਤੁਕੇ ਹਨ।'' ਜੈਸ਼ੰਕਰ ਨੇ ਜ਼ੋਰ ਦੇ ਕੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ''ਭਾਰਤ ਦਾ ਕੁਦਰਤੀ ਹਿੱਸਾ'' ਹੈ। ਉਨ੍ਹਾਂ ਕਿਹਾ, “ਇਸ ਲਈ, ਮੈਨੂੰ ਲੱਗਦਾ ਹੈ ਕਿ ਅਸੀਂ ਇਸ ਬਾਰੇ ਬਹੁਤ ਸਪੱਸ਼ਟ ਰਹੇ ਹਾਂ ਅਤੇ ਸਾਡਾ ਇਕਸਾਰ ਰੁਖ ਰਿਹਾ ਹੈ ਅਤੇ ਮੈਨੂੰ ਲਗਦਾ ਹੈ ਕਿ ਤੁਸੀਂ ਜਾਣਦੇ ਹੋ ਕਿ ਇਹ ਅਜਿਹੀ ਚੀਜ਼ ਹੈ ਜੋ ਚੱਲ ਰਹੀ ਸਰਹੱਦੀ ਗੱਲਬਾਤ ਦਾ ਹਿੱਸਾ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਸਿਆਸੀ ਪਾਰਟੀਆਂ ਮਿਲ ਕੇ ਕੰਮ ਕਰਨ: ਜ਼ਰਦਾਰੀ

ਵਿਦੇਸ਼ ਮੰਤਰਾਲਾ ਵੱਲੋਂ ਚੀਨ ਦੇ ਰੱਖਿਆ ਮੰਤਰਾਲਾ ਦੇ ਬਿਆਨ ਨੂੰ ਰੱਦ ਕਰਨ ਤੋਂ ਕੁਝ ਦਿਨ ਬਾਅਦ ਜੈਸ਼ੰਕਰ ਦੀ ਇਹ ਟਿੱਪਣੀ ਆਈ ਹੈ। ਵਿਦੇਸ਼ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਸੀ, 'ਅਸੀਂ ਚੀਨ ਦੇ ਰੱਖਿਆ ਮੰਤਰਾਲਾ ਦੇ ਬੁਲਾਰੇ ਦੀ ਉਸ ਟਿੱਪਣੀ ਦਾ ਨੋਟਿਸ ਲਿਆ ਹੈ, ਜਿਸ 'ਚ ਭਾਰਤੀ ਸੂਬੇ ਅਰੁਣਾਚਲ ਪ੍ਰਦੇਸ਼ ਦੇ ਖੇਤਰ ਨੂੰ ਲੈ ਕੇ ਬੇਤੁਕੇ ਦਾਅਵੇ ਕੀਤੇ ਗਏ ਹਨ। ਇਸ ਬਾਰੇ ਬੇਬੁਨਿਆਦ ਦਲੀਲਾਂ ਨੂੰ ਦੁਹਰਾਉਣਾ, ਇਸ ਤਰ੍ਹਾਂ ਦੇ ਦਾਅਵੇ ਨੂੰ ਕੋਈ ਵੈਧਤਾ ਨਹੀਂ ਪ੍ਰਦਾਨ ਕਰਦਾ। ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਇਸ ਦੇ ਲੋਕ ਸਾਡੇ ਵਿਕਾਸ ਪ੍ਰੋਗਰਾਮਾਂ ਅਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਤੋਂ ਲਾਭ ਪ੍ਰਾਪਤ ਕਰਦੇ ਰਹਿਣਗੇ।' ਇਸ ਤੋਂ ਪਹਿਲਾਂ ਚੀਨ ਦੇ ਵਿਦੇਸ਼ ਮੰਤਰਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਰੁਣਾਚਲ ਪ੍ਰਦੇਸ਼ ਦੌਰੇ 'ਤੇ ਇਤਰਾਜ਼ ਜਤਾਇਆ ਸੀ।

ਇਹ ਵੀ ਪੜ੍ਹੋ: ਮਾਸਕੋ ਅੱਤਵਾਦੀ ਹਮਲੇ 'ਚ ਹੁਣ ਤੱਕ 115 ਮੌਤਾਂ, ਹਿਰਾਸਤ 'ਚ ਲਏ ਗਏ 11 ਸ਼ੱਕੀ, ਤਸਵੀਰਾਂ 'ਚ ਵੇਖੋ ਭਿਆਨਕ ਮੰਜ਼ਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News