ਜੈਸ਼ੰਕਰ ਨੇ ਬ੍ਰਿਟੇਨ ਦੇ ਨਵੇਂ ਵਿਦੇਸ਼ ਮੰਤਰੀ ਲੈਮੀ ਨਾਲ ਕੀਤੀ ਗੱਲਬਾਤ

Sunday, Jul 07, 2024 - 02:33 AM (IST)

ਜੈਸ਼ੰਕਰ ਨੇ ਬ੍ਰਿਟੇਨ ਦੇ ਨਵੇਂ ਵਿਦੇਸ਼ ਮੰਤਰੀ ਲੈਮੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਬ੍ਰਿਟੇਨ ਦੇ ਨਵੇਂ ਵਿਦੇਸ਼ ਮੰਤਰੀ ਡੇਵਿਡ ਲੈਮੀ ਨਾਲ ਗੱਲਬਾਤ ਕੀਤੀ ਹੈ ਅਤੇ ਦੋਵੇਂ ਧਿਰਾਂ ਨੇ "ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਵਧਾਉਣ" ਦੀ ਵਚਨਬੱਧਤਾ ਪ੍ਰਗਟਾਈ ਹੈ। 

ਇਹ ਵੀ ਪੜ੍ਹੋ : ਅਮਰੀਕਾ ਦੇ ਕੇਂਟਕੀ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ 'ਚ 4 ਲੋਕਾਂ ਦੀ ਮੌਤ, ਸ਼ੱਕੀ ਵੀ ਮਾਰਿਆ ਗਿਆ

ਜੈਸ਼ੰਕਰ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ "ਅਸੀਂ ਜਲਦੀ ਹੀ ਆਹਮੋ-ਸਾਹਮਣੇ ਮੁਲਾਕਾਤ ਦੀ ਉਮੀਦ ਕਰਦੇ ਹਾਂ"। ਉਨ੍ਹਾਂ ਕਿਹਾ, “ਬ੍ਰਿਟਿਸ਼ ਵਿਦੇਸ਼ ਮੰਤਰੀ ਡੇਵਿਡ ਲੈਮੀ ਨਾਲ ਗੱਲਬਾਤ ਕਰਕੇ ਬਹੁਤ ਖੁਸ਼ੀ ਹੋਈ। ਅਸੀਂ ਆਪਣੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਵਧਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਜਲਦੀ ਹੀ ਆਹਮੋ-ਸਾਹਮਣੇ ਦੀ ਮੁਲਾਕਾਤ ਦੀ ਉਮੀਦ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

DILSHER

Content Editor

Related News