ਰੂਸ ਪਹੁੰਚੇ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ, ਰੂਸੀ ਹਮਰੁਤਬਾ ਸਰਗੇਈ ਨਾਲ ਕਰਨਗੇ ਮੁਲਾਕਾਤ
Tuesday, Nov 18, 2025 - 09:43 AM (IST)
ਇੰਟਰਨੈਸ਼ਨਲ ਡੈਸਕ- ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸੋਮਵਾਰ ਨੂੰ ਤਿੰਨ ਦਿਨਾ ਦੌਰੇ ’ਤੇ ਰੂਸ ਪਹੁੰਚੇ, ਜਿੱਥੇ ਉਹ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਰਾਸ਼ਟਰ ਮੁਖੀਆਂ ਦੀ ਪ੍ਰੀਸ਼ਦ ਦੀ ਮੀਟਿੰਗ ਵਿਚ ਹਿੱਸਾ ਲੈਣਗੇ।
ਰੂਸ ਵਿਚ ਭਾਰਤੀ ਰਾਜਦੂਤ ਵਿਨੈ ਕੁਮਾਰ ਅਤੇ ਰੂਸੀ ਵਿਦੇਸ਼ ਮੰਤਰਾਲੇ ਦੇ ਦੂਜੇ ਏਸ਼ੀਆ ਵਿਭਾਗ ਦੇ ਡਾਇਰੈਕਟਰ ਅਲੈਕਸੀ ਪਾਵਲੋਵਸਕੀ ਨੇ ਹਵਾਈ ਅੱਡੇ ’ਤੇ ਜੈਸ਼ੰਕਰ ਦਾ ਸਵਾਗਤ ਕੀਤਾ।
ਰੂਸ ਦੀ ਸਰਕਾਰੀ ਖ਼ਬਰ ਏਜੰਸੀ ‘ਟੀ.ਏ.ਐੱਸ.ਐੱਸ.’ ਅਨੁਸਾਰ ਜੈਸ਼ੰਕਰ ਸੋਮਵਾਰ ਨੂੰ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਮੁਲਾਕਾਤ ਕਰਨਗੇ, ਜਿਸ ਦੌਰਾਨ ਦੋਵਾਂ ਨੇਤਾਵਾਂ ਦੇ ਐੱਸ.ਸੀ.ਓ., ਬ੍ਰਿਕਸ, ਸੰਯੁਕਤ ਰਾਸ਼ਟਰ ਅਤੇ ਜੀ20 ਦੇ ਅੰਦਰ ਸਹਿਯੋਗ ਸਮੇਤ ਕਈ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਚਰਚਾ ਕਰਨ ਦੀ ਉਮੀਦ ਹੈ।
