ਵਿਦੇਸ਼ ਮੰਤਰੀ ਜੈਸ਼ੰਕਰ ਅਗਲੇ ਹਫ਼ਤੇ ਕਰ ਸਕਦੇ ਹਨ ਸ਼੍ਰੀਲੰਕਾ ਦਾ ਦੌਰਾ
Sunday, Jun 16, 2024 - 06:24 PM (IST)
ਕੋਲੰਬੋ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 20 ਜੂਨ ਨੂੰ ਸ਼੍ਰੀਲੰਕਾ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲਾ ਦੇ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਸ਼੍ਰੀਲੰਕਾ ਜੈਸ਼ੰਕਰ ਦੀ ਯਾਤਰਾ ਨੂੰ ਲੈ ਕੇ ਉਤਸੁਕ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਆਉਣ ਵਾਲੇ ਦਿਨਾਂ 'ਚ ਸ਼੍ਰੀਲੰਕਾ ਦਾ ਦੌਰਾ ਕਰਨ ਦੀ ਉਮੀਦ ਹੈ। ਸਾਬਰੀ ਨੇ ਕਿਹਾ ਕਿ ਇਹ ਦੌਰੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੇ ਪਿਛਲੇ ਹਫ਼ਤੇ ਨਵੀਂ ਦਿੱਲੀ ਫੇਰੀ ਦਾ ਨਤੀਜਾ ਹਨ, ਜਿੱਥੇ ਉਹ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਗਏ ਸਨ।
ਹਾਲਾਂਕਿ ਭਾਰਤ ਦੇ ਵਿਦੇਸ਼ ਮੰਤਰਾਲਾ ਵਲੋਂ ਜੈਸ਼ੰਕਰ ਦੀ ਯਾਤਰਾ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਜੇਕਰ ਪੁਸ਼ਟੀ ਹੋ ਜਾਂਦੀ ਹੈ ਤਾਂ ਨਵੀਂ ਸਰਕਾਰ 'ਚ ਵਿਦੇਸ਼ ਮੰਤਰੀ ਨਿਯੁਕਤ ਹੋਣ ਤੋਂ ਬਾਅਦ ਇਹ ਜੈਸ਼ੰਕਰ ਦੀ ਪਹਿਲੀ ਅਧਿਕਾਰਤ ਵਿਦੇਸ਼ ਯਾਤਰਾ ਹੋ ਸਕਦੀ ਹੈ। ਜੈਸ਼ੰਕਰ ਪਿਛਲੀ ਵਾਰ ਅਕਤੂਬਰ 2023 'ਚ ਕੋਲੰਬੋ ਆਏ ਸਨ, ਜਦੋਂ ਉਹ ਹਿੰਦ ਮਹਾਸਾਗਰ ਰਿਮ ਐਸੋਸੀਏਸ਼ਨ (ਆਈਓਆਰਓ) ਦੀ ਬੈਠਕ 'ਚ ਸ਼ਾਮਲ ਹੋਏ ਸਨ। ਸਮਾਚਾਰ ਪੋਰਟਲ ਅਦਾਦੇਰਾਨਾ.ਐੱਲਕੇ ਅਨੁਸਾਰ ਭਾਰਤ 'ਚ ਰਾਸ਼ਟਰਪਤੀ ਵਿਕਰਮਸਿੰਘੇ ਨਾਲ ਹਾਲ ਦੀ ਬੈਠਕ ਦੌਰਾਨ ਜੈਸ਼ੰਕਰ ਨੇ ਭਾਰਤੀ ਨਿਵੇਸ਼ ਤੋਂ ਸ਼੍ਰੀਲੰਕਾ 'ਚ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਮੁੜ ਸ਼ੁਰੂ ਕਰਨ ਦੀ ਗੱਲ ਕੀਤੀ, ਜੋ ਵਿਚ ਹੀ ਰੁਕ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8