ਕੈਨੇਡੀਅਨ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨਾਲ ਵਾਸ਼ਿੰਗਟਨ ''ਚ ਕੀਤੀ ਸੀ ਗੁਪਤ ਬੈਠਕ, ਡਿਪਲੋਮੈਟ ਵਿਵਾਦ ਜਾਰੀ
Thursday, Oct 12, 2023 - 06:10 PM (IST)
ਨਵੀਂ ਦਿੱਲੀ- ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਬੀਤੇ ਕੁਝ ਹਫ਼ਤਿਆਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਡਿਪਲੋਮੈਟਿਕ ਵਿਵਾਦ ਜਾਰੀ ਹੈ। ਇਸ ਦਰਮਿਆਨ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਮਹੀਨੇ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਵਾਸ਼ਿੰਗਟਨ ਵਿਚ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਇਕ ਗੁਪਤ ਬੈਠਕ ਕੀਤੀ ਸੀ।
ਇਹ ਵੀ ਪੜ੍ਹੋ- ਵਿਦੇਸ਼ੀਆਂ ਲਈ ਪਹਿਲੀ ਪਸੰਦ ਬਣਿਆ India, 2022 'ਚ 84 ਲੱਖ ਲੋਕਾਂ ਨੇ ਕੀਤਾ ਦੌਰਾ
'ਫਾਈਨੈਂਸ਼ੀਅਲ ਟਾਈਮਜ਼’ ਦੀ ਇਹ ਖਬਰ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਕੈਨੇਡਾ ਨੇ ਆਪਣੇ 62 ਡਿਪਲੋਮੈਟਾਂ ’ਚੋਂ 36 ਤੋਂ ਵੱਧ ਨੂੰ ਵਾਪਸ ਬੁਲਾਉਣ ਦੀ ਭਾਰਤ ਦੀ ਬੇਨਤੀ ਨੂੰ ਪੂਰਾ ਨਹੀਂ ਕੀਤਾ। ਇਸ ਮੁਲਾਕਾਤ ਬਾਰੇ ਪੁੱਛੇ ਜਾਣ ’ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੈਨੇਡਾ ਵੱਲੋਂ ਵੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਜੈਸ਼ੰਕਰ ਨਿਊਯਾਰਕ ਦੀ 5 ਦਿਨਾਂ ਯਾਤਰਾ ਦੌਰਾਨ 27 ਤੋਂ 30 ਸਤੰਬਰ ਤੱਕ ਵਾਸ਼ਿੰਗਟਨ ਡੀਸੀ ਵਿਚ ਸਨ।
ਇਹ ਵੀ ਪੜ੍ਹੋ- ਕੈਨੇਡਾ ਨੇ ਭਾਰਤ ਦੇ ਫ਼ੈਸਲੇ ਨੂੰ ਕੀਤਾ ਅਣਗੌਲਿਆ, ਡਿਪਲੋਮੈਟਿਕ ਸਟਾਫ਼ ਨੂੰ ਨਹੀਂ ਕੀਤਾ ਸ਼ਿਫਟ
ਦੱਸਣਯੋਗ ਹੈ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਜੂਨ 2023 ਨੂੰ ਕਤਲ ਕਰ ਦਿੱਤਾ ਗਿਆ ਸੀ। ਨਿੱਝਰ ਦੀ ਦੋ ਨਕਾਬਪੋਸ਼ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਭਾਰਤ ਨੇ 2020 ਵਿਚ ਨਿੱਝਰ ਨੂੰ ਅੱਤਵਾਦੀ ਐਲਾਨਿਆ ਸੀ। ਪਿਛਲੇ ਮਹੀਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਸੀ ਕਿ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਟਾਂ ਦਾ ਹੱਥ ਹੈ। ਇਸ ਮਗਰੋਂ ਕੈਨੇਡਾ ਨੇ ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਦੇਸ਼ 'ਚੋਂ ਕੱਢਣ ਦੇ ਹੁਕਮ ਦਿੱਤੇ। ਜਵਾਬ ਵਿਚ ਭਾਰਤ ਨੇ ਵੀ ਅਜਿਹਾ ਹੀ ਕੀਤਾ। ਇੰਨਾ ਹੀ ਨਹੀਂ ਭਾਰਤ ਨੇ ਕੈਨੇਡਾ 'ਚ ਆਪਣੀ ਵੀਜ਼ਾ ਸੇਵਾਵਾਂ ਨੂੰ ਸਥਾਈ ਰੂਪ ਨਾਲ ਬੰਦ ਕਰ ਦਿੱਤਾ। ਨਾਲ ਹੀ ਭਾਰਤ ਨੇ ਕੈਨੇਡਾ ਨੂੰ ਆਪਣੇ ਡਿਪਲੋਮੈਟਾਂ ਦੀ ਗਿਣਤੀ ਘੱਟ ਕਰਨ ਨੂੰ ਕਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8