ਬ੍ਰਿਟੇਨ ਦੇ ਵਿਦੇਸ਼ ਮੰਤਰੀ ਬਣਦੇ ਹੀ ਡੇਵਿਡ ਕੈਮਰਨ ਨੂੰ ਮਿਲੇ ਜੈਸ਼ੰਕਰ, ਜਾਣੋ ਕੀ ਹੋਈ ਗੱਲਬਾਤ
Tuesday, Nov 14, 2023 - 01:50 AM (IST)
ਲੰਡਨ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਨੂੰ ਇੱਥੇ ਬ੍ਰਿਟੇਨ ਦੇ ਨਵੇਂ ਨਿਯੁਕਤ ਵਿਦੇਸ਼ ਮੰਤਰੀ ਡੇਵਿਡ ਕੈਮਰਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕੈਮਰਨ ਨੂੰ ਵਿਦੇਸ਼ ਮੰਤਰੀ ਐਲਾਨੇ ਜਾਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਹੋਈ ਅਤੇ ਦੁਵੱਲੀ ਰਣਨੀਤਕ ਭਾਈਵਾਲੀ 'ਤੇ ਵਿਸਤ੍ਰਿਤ ਚਰਚਾ ਕੀਤੀ। ਇਹ ਮੁਲਾਕਾਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਮੰਤਰੀ ਮੰਡਲ ਦੇ ਫੇਰਬਦਲ ਵਿੱਚ ਸਾਬਕਾ ਪ੍ਰਧਾਨ ਮੰਤਰੀ ਕੈਮਰਨ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਹੋਈ ਹੈ। ਇਹ ਫੇਰਬਦਲ ਉਸ ਦਿਨ ਹੋਇਆ ਹੈ ਜਦੋਂ ਵਿਦੇਸ਼ ਮੰਤਰੀ ਜੇਮਜ਼ ਕਲੇਵਰਲੀ ਦੀ ਜੈਸ਼ੰਕਰ ਨਾਲ ਦੁਵੱਲੀ ਗੱਲਬਾਤ ਹੋਣੀ ਸੀ, ਜੋ 5 ਦਿਨਾਂ ਦੇ ਸਰਕਾਰੀ ਦੌਰੇ 'ਤੇ ਬ੍ਰਿਟੇਨ 'ਚ ਹਨ।
ਇਹ ਵੀ ਪੜ੍ਹੋ : US: ਰਾਸ਼ਟਰਪਤੀ ਬਾਈਡੇਨ ਦੀ ਪੋਤੀ ਦੀ ਸੁਰੱਖਿਆ 'ਚ ਕੋਤਾਹੀ, ਬਚਾਅ 'ਚ ਸੀਕ੍ਰੇਟ ਸਰਵਿਸ ਏਜੰਟਾਂ ਨੇ ਚਲਾਈ ਗੋਲ਼ੀ
ਮੁਲਾਕਾਤ ਤੋਂ ਬਾਅਦ ਜੈਸ਼ੰਕਰ ਨੇ ਕੀ ਕਿਹਾ?
ਜੈਸ਼ੰਕਰ ਨੇ ਐਤਵਾਰ ਨੂੰ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅਤੇ ਦਫ਼ਤਰ '10 ਡਾਊਨਿੰਗ ਸਟ੍ਰੀਟ' 'ਤੇ ਸੁਨਕ ਨਾਲ ਚਾਹ 'ਤੇ ਚਰਚਾ ਕੀਤੀ ਸੀ। ਜੈਸ਼ੰਕਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਬ੍ਰਿਟਿਸ਼ ਵਿਦੇਸ਼ ਮੰਤਰੀ ਡੇਵਿਡ ਕੈਮਰਨ ਨੂੰ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਅੱਜ ਦੁਪਹਿਰ ਨੂੰ ਮਿਲ ਕੇ ਖੁਸ਼ੀ ਹੋਈ। ਉਨ੍ਹਾਂ ਦੀ ਨਿਯੁਕਤੀ 'ਤੇ ਉਨ੍ਹਾਂ ਨੇ ਵਧਾਈ ਦਿੱਤੀ। ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਾਂਝੇਦਾਰੀ 'ਤੇ ਚਰਚਾ ਕੀਤੀ।''
ਇਹ ਵੀ ਪੜ੍ਹੋ : ਠੱਗੀ ਦੇ ਨਵੇਂ-ਨਵੇਂ ਤਰੀਕੇ : WhatsApp ਜ਼ਰੀਏ ਮੋਬਾਇਲਾਂ ਦਾ ਆਰਡਰ ਕਰ ਲਾਇਆ 6 ਕਰੋੜ ਦਾ ਚੂਨਾ
ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਪੱਛਮੀ ਏਸ਼ੀਆ ਦੀ ਸਥਿਤੀ, ਰੂਸ-ਯੂਕ੍ਰੇਨ ਸੰਘਰਸ਼ ਅਤੇ ਭਾਰਤ-ਪ੍ਰਸ਼ਾਂਤ ਖੇਤਰ 'ਤੇ ਵੀ ਕੈਮਰਨ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਮੰਤਰੀ ਨੇ ਕਿਹਾ, ''ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਾਂ।'' ਕੈਮਰਨ 2010 ਤੋਂ 2016 ਤੱਕ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਹੇ ਅਤੇ 2005 ਤੋਂ 2016 ਤੱਕ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਕੀਤੀ। ਇਸ ਤੋਂ ਪਹਿਲਾਂ ਉਹ ਵਿਰੋਧੀ ਧਿਰ ਦੀ ਸ਼ੈਡੋ ਕੈਬਨਿਟ ਦਾ ਹਿੱਸਾ ਵੀ ਰਹਿ ਚੁੱਕੇ ਹਨ। ਕੈਮਰਨ ਨੂੰ ਭਾਰਤ-ਪੱਖੀ ਨੇਤਾ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਭਾਰਤ ਅਤੇ ਬ੍ਰਿਟੇਨ ਦੇ ਸਬੰਧ ਬਹੁਤ ਮਜ਼ਬੂਤ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8