ਬੰਗਲਾਦੇਸ਼ ਦੇ ਸੂਚਨਾ ਪ੍ਰਸਾਰਣ ਮੰਤਰੀ ਨਾਲ ਜੈਸ਼ੰਕਰ ਨੇ ਕੀਤੀ ਮੁਲਾਕਾਤ

Tuesday, Sep 07, 2021 - 04:26 PM (IST)

ਬੰਗਲਾਦੇਸ਼ ਦੇ ਸੂਚਨਾ ਪ੍ਰਸਾਰਣ ਮੰਤਰੀ ਨਾਲ ਜੈਸ਼ੰਕਰ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ (ਭਾਸ਼ਾ)— ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਯਾਨੀ ਕਿ ਅੱਜ ਬੰਗਲਾਦੇਸ਼ ਦੇ ਸੂਚਨਾ ਪ੍ਰਸਾਰਣ ਮੰਤਰੀ ਹਸਨ ਮਹਿਮੂਦ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ। ਜੈਸ਼ੰਕਰ ਨੇ ਆਪਣੇ ਟਵੀਟ ’ਚ ਕਿਹਾ ਕਿ ਬੰਗਲਾਦੇਸ਼ ਦੇ ਸੂਚਨਾ ਪ੍ਰਸਾਰਣ ਮੰਤਰੀ ਹਸਨ ਮਹਿਮੂਦ ਨਾਲ ਮੁਲਾਕਾਤ ਕਰ ਕੇ ਖੁਸ਼ੀ ਹੋਈ। ਸਾਡੇ ਦੁਵੱਲੇ ਸਬੰਧ ਹਰ ਖੇਤਰ ਵਿਚ ਅੱਗੇ ਵਧ ਰਹੇ ਹਨ। ਜ਼ਿਕਰਯੋਗ ਹੈ ਕਿ ਮਹਿਮੂਦ ਭਾਰਤ ਦੀ ਅਧਿਕਾਰਤ ਯਾਤਰਾ ’ਤੇ ਆਏ ਹੋਏ ਹਨ। ਕੋਰੋਨਾ ਵਾਇਰਸ ਮਹਾਮਾਰੀ ਦਰਮਿਆਨ ਪਿਛਲੇ ਕੁਝ ਮਹੀਨਿਆਂ ਵਿਚ ਦੋਹਾਂ ਪੱਖਾਂ ਦੀ ਇਕ-ਦੂਜੇ ਦੇ ਇੱਥੇ ਕਈ ਯਾਤਰਾਵਾਂ ਹੋਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਰਚ ਵਿਚ ਦੋ ਦਿਨਾਂ ਯਾਤਰਾ ’ਤੇ ਬੰਗਲਾਦੇਸ਼ ਗਏ ਸਨ ਅਤੇ ਗੁਆਂਢੀ ਦੇਸ਼ ਦੇ ਮੁਕਤੀ ਸੰਗਰਾਮ ਦੀ 50ਵੀਂ ਵਰ੍ਹੇਗੰਢ ਨਾਲ ਜੁੜੇ ਪ੍ਰੋਗਰਾਮ ’ਚ ਹਿੱਸਾ ਲਿਆ ਸੀ। 

PunjabKesari

ਅਪ੍ਰੈਲ ਵਿਚ ਥਲ ਸੈਨਾ ਮੁਖੀ ਜਨਰਲ ਐੱਮ. ਐੱਮ. ਨਰਵਾਣੇ ਰੱਖਿਆ ਅਤੇ ਫੌਜੀ ਸਹਿਯੋਗ ਵਧਾਉਣ ਦੇ ਰਸਤਿਆਂ ’ਤੇ ਸਲਾਹ-ਮਸ਼ਵਰਾ ਕਰਨ 5 ਦਿਨਾਂ ਯਾਤਰਾ ’ਤੇ ਬੰਗਲਾਦੇਸ਼ ਗਏ ਸਨ। ਜੂਨ ’ਚ ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਨੇ ਗੁਆਂਢੀ ਦੇਸ਼ ਦੀ ਯਾਤਰਾ ਕੀਤੀ ਸੀ। ਦੋਹਾਂ ਦੇਸ਼ਾਂ ਦੇ ਨੇੜਲੇ ਸਬੰਧਾਂ ਦੇ ਮੱਦੇਨਜ਼ਰ ਬੰਗਲਾਦੇਸ਼ ਦੇ 1971 ਦੇ ਮੁਕਤੀ ਸੰਗਰਾਮ ਦੀ 50ਵੀਂ ਵਰ੍ਹੇਗੰਢ ਦੇ ਮੌਕੇ ਭਾਰਤ ਕਈ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਮੁਕਤੀ ਸੰਗਰਾਮ ’ਚ 16 ਦਸੰਬਰ 1971 ਨੂੰ ਭਾਰਤੀ ਫ਼ੌਜ ਅਤੇ ਮੁਕਤੀ ਵਾਹਿਨੀ ਦੇ ਸਾਹਮਣੇ 93 ਹਜ਼ਾਰ ਪਾਕਿਸਤਾਨੀ ਫ਼ੌਜੀਆਂ ਨੇ ਆਤਮ ਸਮਰਪਣ ਕੀਤਾ ਸੀ।


author

Tanu

Content Editor

Related News