ਐੱਸ. ਜੈਸ਼ੰਕਰ ਨੇ ਦੁਸ਼ਾਂਬੇ ’ਚ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ

Friday, Sep 17, 2021 - 03:36 AM (IST)

ਨਵੀਂ ਦਿੱਲੀ - ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਦੁਸ਼ਾਂਬੇ ਵਿਚ ਐੱਸ. ਸੀ. ਓ. ਦੀ ਬੈਠਕ ਤੋਂ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੂਰਬੀ ਲੱਦਾਖ ਵਿਚ ਸੈਨਿਕਾਂ ਦੀ ਵਾਪਸੀ ਦੀ ਪ੍ਰਕਿਰਿਆ ਵਿਚ ਤਰੱਕੀ ਸ਼ਾਂਤੀ ਬਹਾਲੀ ਲਈ ਜ਼ਰੂਰੀ ਹੈ। ਜੈਸ਼ੰਕਰ ਅਤੇ ਵਾਂਗ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ. ) ਦੀ ਬੈਠਕ ਵਿਚ ਹਿੱਸਾ ਲੈਣ ਲਈ ਦੁਸ਼ਾਂਬੇ ਵਿਚ ਹਨ।

ਇਹ ਵੀ ਪੜ੍ਹੋ - ਕਸ਼ਮੀਰ 'ਚ ਜ਼ਮੀਨ ਦਿਵਾਉਣ 'ਤੇ ਬੋਲੀ ਮਹਿਬੂਬਾ- CM ਯੋਗੀ ਪਹਿਲਾਂ UP ਦੇ ਬੇਘਰਾਂ ਨੂੰ ਘਰ ਦਿਵਾਉਣ

ਜੈਸ਼ੰਕਰ ਨੇ ਟਵੀਟ ਕੀਤਾ, ਚੀਨ ਦੇ ਵਿਦੇਸ਼ ਮੰਤਰੀ ਨਾਲ ਦੁਸ਼ਾਂਬੇ ਵਿਚ ਐੱਸ. ਸੀ. ਓ. ਦੀ ਬੈਠਕ ਤੋਂ ਪਹਿਲਾਂ ਮੁਲਾਕਾਤ ਹੋਈ। ਆਪਣੇ ਸਰਹੱਦੀ ਖੇਤਰਾਂ ਤੋਂ ਸੈਨਿਕਾਂ ਦੀ ਵਾਪਸੀ ’ਤੇ ਚਰਚਾ ਕੀਤੀ ਅਤੇ ਇਹ ਰੇਖਾਂਕਿਤ ਕੀਤਾ ਕਿ ਸ਼ਾਂਤੀ ਬਹਾਲੀ ਲਈ ਇਹ ਬੇਹੱਦ ਜ਼ਰੂਰੀ ਹੈ ਅਤੇ ਇਹ ਦੋਪੱਖੀ ਸਬੰਧਾਂ ਵਿੱਚ ਤਰੱਕੀ ਦਾ ਆਧਾਰ ਹੈ ।

ਬੈਠਕ ਤੋਂ ਬਾਅਦ ਜੈਸ਼ੰਕਰ ਨੇ ਕਿਹਾ ਕਿ ਦੋਵਾਂ ਪੱਖਾਂ ਨੇ ਸੰਸਾਰਕ ਘਟਨਾਕ੍ਰਮ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਸਮਝਿਆ ਜਾਂਦਾ ਹੈ ਕਿ ਅਫਗਾਨਿਸਤਾਨ ਦੇ ਘਟਨਾਕ੍ਰਮ ’ਤੇ ਵੀ ਗੱਲਬਾਤ ਹੋਈ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀ ਰੁਸਲਾਨ ਕਜ਼ਾਕਬਾਏਸ ਨਾਲ ਵੀ ਮੁਲਾਕਾਤ ਕੀਤੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News