ਮੰਗੋਲੀਆ ਤੇ ਦੱਖਣੀ ਕੋਰੀਆ ਦੇ ਦੌਰੇ ''ਤੇ ਰਵਾਨਾ ਹੋਏ ਜੈਸ਼ੰਕਰ ! ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ
Monday, Jun 22, 2026 - 11:55 AM (IST)
ਨਵੀਂ ਦਿੱਲੀ- ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਸੋਮਵਾਰ ਤੋਂ ਮੰਗੋਲੀਆ ਅਤੇ ਦੱਖਣੀ ਕੋਰੀਆ ਦੀ ਚਾਰ ਦਿਨਾਂ ਦੇ ਅਧਿਕਾਰਤ ਦੌਰੇ 'ਤੇ ਰਹਿਣਗੇ। ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਨਾਲ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਚਰਚਾ ਕੀਤੀ ਜਾਵੇਗੀ।
ਵਿਦੇਸ਼ ਮੰਤਰੀ ਮੰਗਲਵਾਰ ਤੱਕ ਮੰਗੋਲੀਆ ਦੇ ਦੌਰੇ 'ਤੇ ਰਹਿਣਗੇ। ਇਸ ਦੌਰਾਨ ਉਹ ਉੱਥੋਂ ਦੀ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ ਅਤੇ ਮੰਗੋਲੀਆਈ ਵਿਦੇਸ਼ ਮੰਤਰੀ ਬੀ. ਬਟਸੇਤਸੇਗ ਨਾਲ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਨਗੇ।
ਇਸ ਤੋਂ ਬਾਅਦ ਜੈਸ਼ੰਕਰ ਦੱਖਣੀ ਕੋਰੀਆ ਲਈ ਰਵਾਨਾ ਹੋਣਗੇ। ਆਪਣੀ ਦੋ ਦਿਨਾਂ ਕੋਰੀਆ ਯਾਤਰਾ ਦੌਰਾਨ ਉਹ ਉੱਥੋਂ ਦੇ ਵਿਦੇਸ਼ ਮੰਤਰੀ ਚੋ ਹਿਊਨ ਨਾਲ ਦੁਵੱਲੀ ਬੈਠਕ ਕਰਨਗੇ ਤੇ ਭਾਰਤ-ਕੋਰੀਆ ਰਿਸ਼ਤਿਆਂ ਸਬੰਧੀ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨਗੇ। ਆਪਣੇ ਦੌਰੇ ਦੇ ਆਖਰੀ ਦਿਨ ਯਾਨੀ ਵੀਰਵਾਰ ਨੂੰ, ਵਿਦੇਸ਼ ਮੰਤਰੀ ਜੇਜੂ ਸ਼ਹਿਰ 'ਚ ਆਯੋਜਿਤ ਹੋਣ ਵਾਲੇ 'ਸ਼ਾਂਤੀ ਅਤੇ ਖੁਸ਼ਹਾਲੀ ਲਈ ਜੇਜੂ ਫੋਰਮ' 'ਚ ਮੁੱਖ ਬੁਲਾਰੇ ਵਜੋਂ ਵਿਸ਼ੇਸ਼ ਸੰਬੋਧਨ ਵੀ ਦੇਣਗੇ।
ਇਹ ਵੀ ਪੜ੍ਹੋ- ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
