ਅਫ਼ਗਾਨਿਸਤਾਨ ਭੂਚਾਲ ''ਤੇ ਜੈਸ਼ੰਕਰ ਨੇ ਜਤਾਇਆ ਦੁੱਖ, ਭਾਰਤ ਵੱਲੋਂ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
Monday, Sep 01, 2025 - 03:36 PM (IST)

ਨੈਸ਼ਨਲ ਡੈਸਕ- ਬੀਤੀ ਰਾਤ ਅਫ਼ਗਾਨਿਸਤਾਨ 'ਚ ਆਏ 6.3 ਤੀਬਰਤਾ ਦੇ ਜ਼ਬਰਦਸਤ ਤੂਫ਼ਾਨ ਨੇ ਦੇਸ਼ 'ਚ ਭਾਰੀ ਤਬਾਹੀ ਮਚਾਈ ਹੈ। ਇਸ ਭੂਚਾਲ ਕਾਰਨ ਹੁਣ ਤੱਕ 600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 1500 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ।
ਇਸੇ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਐਕਸ 'ਤੇ ਪੋਸਟ ਪਾ ਕੇ ਇਸ ਮੰਦਭਾਗੀ ਘਟਨਾ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਲਿਖਿਆ, ''ਅਫ਼ਗਾਨਿਸਤਾਨ ਦੇ ਕੁਨਾਰ ਪ੍ਰਾਂਤ 'ਚ ਆਏ ਵਿਨਾਸ਼ਕਾਰੀ ਭੂਚਾਲ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਦੁੱਖ ਦੀ ਘੜੀ 'ਚ ਅਸੀਂ ਅਫ਼ਗਾਨੀ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ।''
ਉਨ੍ਹਾਂ ਅੱਗੇ ਲਿਖਿਆ, ''ਇਸ ਮੁਸ਼ਕਲ ਸਮੇਂ 'ਚ ਭਾਰਤ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਪੀੜਤ ਪਰਿਵਾਰਾਂ ਨਾਲ ਅਸੀਂ ਹਮਦਰਦੀ ਜਤਾਉਂਦੇ ਹਾਂ ਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।''
ਇਹ ਵੀ ਪੜ੍ਹੋ- ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ ! 600 ਤੋਂ ਵੱਧ ਲੋਕਾਂ ਦੀ ਗਈ ਜਾਨ, ਸੈਂਕੜੇ ਘਰ ਹੋ ਗਏ ਢਹਿ-ਢੇਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e