''ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿਣਗੇ...'', ਵਿਦੇਸ਼ ਮੰਤਰੀ ਜੈਸ਼ੰਕਰ ਦਾ ਰਾਜ ਸਭਾ ''ਚ ਵੱਡਾ ਬਿਆਨ (ਵੀਡੀਓ)
Wednesday, Jul 30, 2025 - 12:37 PM (IST)

ਨੈਸ਼ਨਲ ਡੈਸਕ : ਰਾਜ ਸਭਾ ਵਿੱਚ ਅੱਜ ਵੀ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਜਾਰੀ ਹੈ। ਅੱਜ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵਲੋਂ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਸ਼ੁਰੂ ਕੀਤੀ ਗਈ, ਜਿਸ ਵਿਚ ਉਹਨਾਂ ਨੇ ਪਹਿਲਗਾਮ ਹਮਲੇ ਤੋਂ ਬਾਅਦ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਨੂੰ ਸਭ ਤੋਂ ਮਹੱਤਵਪੂਰਨ ਦੱਸਿਆ। ਸਿੰਧੂ ਜਲ ਸਮਝੌਤੇ 'ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਕਿਹਾ, "... ਸਿੰਧੂ ਜਲ ਸੰਧੀ ਉਦੋਂ ਤੱਕ ਮੁਅੱਤਲ ਰਹੇਗੀ, ਜਦੋਂ ਤੱਕ ਪਾਕਿਸਤਾਨ ਅੱਤਵਾਦ ਦਾ ਸਮਰਥਨ ਕਰਨਾ ਪੂਰੀ ਤਰ੍ਹਾਂ ਬੰਦ ਨਹੀਂ ਕਰ ਦਿੰਦਾ... ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿਣਗੇ...।"
ਇਹ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਦੇਣ ਦੇ ਮਾਮਲੇ 'ਤੇ ਕੇਂਦਰ 'ਤੇ ਵਰ੍ਹੀ ਹਰਸਿਮਰਤ ਬਾਦਲ, ਪੁੱਛੇ ਤਿੱਖੇ ਸਵਾਲ
ਰਾਜ ਸਭਾ ਵਿੱਚ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਦੌਰਾਨ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਕਿਹਾ, "ਸਿੰਧੂ ਜਲ ਸੰਧੀ ਕਈ ਤਰੀਕਿਆਂ ਨਾਲ ਇੱਕ ਵਿਲੱਖਣ ਸਮਝੌਤਾ ਹੈ। ਮੈਂ ਦੁਨੀਆ ਵਿੱਚ ਕਿਸੇ ਵੀ ਸਮਝੌਤੇ ਬਾਰੇ ਨਹੀਂ ਸੋਚ ਸਕਦਾ, ਜਿੱਥੇ ਕਿਸੇ ਦੇਸ਼ ਨੇ ਆਪਣੀਆਂ ਪ੍ਰਮੁੱਖ ਨਦੀਆਂ ਨੂੰ ਉਸ ਨਦੀ 'ਤੇ ਅਧਿਕਾਰ ਤੋਂ ਬਿਨਾਂ ਦੂਜੇ ਦੇਸ਼ ਵਿੱਚ ਵਹਿਣ ਦਿੱਤਾ ਹੋਵੇ।'' ਉਹਨਾਂ ਕਿਹਾ ਕਿ ਭਾਰਤ ਨੇ ਅੱਤਵਾਦ ਦਾ ਖਮਿਆਜ਼ਾ ਭੁਗਤਿਆ ਹੈ, ਅਸੀਂ ਆਪ੍ਰੇਸ਼ਨ ਸਿੰਦੂਰ ਰਾਹੀਂ ਆਪਣੇ ਟੀਚੇ ਨੂੰ ਹਾਸਲ ਕਰ ਲਿਆ। ਅੱਤਵਾਦ ਨੂੰ ਰੋਕਣਾ ਸਾਡਾ 'ਗਲੋਬਲ ਏਜੰਡਾ' ਹੈ। ਅਸੀਂ ਪਾਕਿਸਤਾਨ ਵਿਰੁੱਧ ਕਈ ਕਦਮ ਚੁੱਕੇ, ਅਸੀਂ ਹਰ ਪਲੇਟਫਾਰਮ 'ਤੇ ਪਾਕਿਸਤਾਨ ਨੂੰ ਬੇਨਕਾਬ ਕੀਤਾ। ਮੋਦੀ ਸਰਕਾਰ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਕੇ ਨਹਿਰੂ ਦੀਆਂ ਨੀਤੀਆਂ ਦੀਆਂ ਗਲਤੀਆਂ ਨੂੰ ਸੁਧਾਰਿਆ।
ਇਹ ਵੀ ਪੜ੍ਹੋ - ਹੋਮ ਗਾਰਡ ਭਰਤੀ ਦੌੜ 'ਚ ਬੇਹੋਸ਼ ਹੋਈ ਔਰਤ, ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ 'ਚ ਹੋਇਆ ਸਮੂਹਿਕ ਬਲਾਤਕਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।