ਜੈਸ਼ੰਕਰ ਦੇ ਈਰਾਨ ਨੂੰ ਕੀਤੇ ਫੋਨ ਕਾਲ ਦਾ ਕਮਾਲ, ਜਹਾਜ਼ ''ਚ ਫਸੇ 17 ਭਾਰਤੀਆਂ ਨੂੰ ਲੈ ਕੇ ਮਿਲੀ ਖੁ਼ਸ਼ਖ਼ਬਰੀ

Monday, Apr 15, 2024 - 06:33 PM (IST)

ਇੰਟਰਨੈਸ਼ਨਲ ਡੈਸਕ - ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ ਈਰਾਨੀ ਫੌਜ ਦੁਆਰਾ ਫੜੇ ਗਏ ਇਜ਼ਰਾਈਲੀ ਕਾਰਗੋ ਜਹਾਜ਼ ਵਿੱਚ ਸਵਾਰ 17 ਭਾਰਤੀਆਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਈਰਾਨ ਦੇ ਵਿਦੇਸ਼ ਮੰਤਰੀ ਅਮੀਰ ਅਬਦੁੱਲਾਯਾਨ ਨਾਲ ਫ਼ੋਨ 'ਤੇ ਗੱਲਬਾਤ ਕਰਨ ਤੋਂ ਬਾਅਦ ਚੰਗੀ ਖ਼ਬਰ ਮਿਲੀ ਹੈ।

ਇਹ ਵੀ ਪੜ੍ਹੋ :     ਅਮਰੀਕੀ ਮੇਅਰ ਨੂੰ ਮਾਰਨ ਦੀ ਧਮਕੀ ਦੇਣ ਵਾਲੀ ਗੁਜਰਾਤੀ ਮੂਲ ਦੀ ਭਾਰਤੀ ਲੜਕੀ ਗ੍ਰਿਫ਼ਤਾਰ

ਮੀਡੀਆ ਰਿਪੋਰਟਾਂ ਮੁਤਾਬਕ ਜੈਸ਼ੰਕਰ ਨਾਲ ਟੈਲੀਫੋਨ 'ਤੇ ਗੱਲਬਾਤ ਤੋਂ ਬਾਅਦ ਈਰਾਨ ਦੇ ਵਿਦੇਸ਼ ਮੰਤਰੀ ਨੇ ਐਲਾਨ ਕੀਤਾ ਹੈ ਕਿ ਈਰਾਨ ਜਲਦ ਹੀ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ 17 ਨਾਗਰਿਕਾਂ ਨੂੰ ਮਿਲਣ ਦੀ ਇਜਾਜ਼ਤ ਦੇਵੇਗਾ। ਜੈਸ਼ੰਕਰ ਨੇ ਐਤਵਾਰ ਰਾਤ ਨੂੰ ਆਪਣੇ ਈਰਾਨੀ ਹਮਰੁਤਬਾ ਅਤੇ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨਾਲ ਵੀ ਫੋਨ 'ਤੇ ਗੱਲ ਕੀਤੀ। ਪੱਛਮੀ ਏਸ਼ੀਆ 'ਚ ਪੈਦਾ ਹੋਏ ਤਾਜ਼ਾ ਤਣਾਅ ਦੇ ਮੱਦੇਨਜ਼ਰ ਇਹ ਗੱਲਬਾਤ ਹੋਈ, ਜਿਸ ਦੌਰਾਨ ਜਹਾਜ਼ 'ਚ ਸਵਾਰ ਭਾਰਤੀਆਂ ਦੀ ਸੁਰੱਖਿਅਤ ਰਿਹਾਈ ਨੂੰ ਲੈ ਕੇ ਵੀ ਚਰਚਾ ਹੋਈ ਅਤੇ ਤਹਿਰਾਨ ਤੋਂ ਮਦਦ ਦੀ ਅਪੀਲ ਵੀ ਕੀਤੀ ਗਈ।

ਇਹ ਵੀ ਪੜ੍ਹੋ :      ਹਾਈਡ੍ਰੋਇਲੈਕਟ੍ਰਿਕ ਪਾਵਰ ਪਲਾਂਟ ਧਮਾਕੇ 'ਚ 7 ਦੀ ਮੌਤ, ਪੀੜਤ ਪਰਿਵਾਰਾਂ ਲਈ ਮਦਦ ਰਾਸ਼ੀ ਦਾ ਐਲਾਨ

ਜੈਸ਼ੰਕਰ ਨੇ ਈਰਾਨ ਦੇ ਵਿਦੇਸ਼ ਮੰਤਰੀ ਨਾਲ ਆਪਣੀ ਗੱਲਬਾਤ ਬਾਰੇ ਐਕਸ ਤੇ ਦੱਸਿਆ ਕਿ SSC Aries ਦੇ ਭਾਰਤੀ ਅਮਲੇ ਦੇ ਮੈਂਬਰਾਂ ਦੀ ਸੁਰੱਖਿਅਤ ਵਾਪਸੀ ਦੇ ਮੁੱਦੇ 'ਤੇ ਗੱਲਬਾਤ ਹੋਈ। ਇਸ ਦੇ ਨਾਲ ਹੀ ਮੌਜੂਦਾ ਸਥਿਤੀ ਬਾਰੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਨੂੰ ਵਧਦੇ ਤਣਾਅ ਤੋਂ ਬਚਣ, ਸੰਜਮ ਵਰਤਣ ਅਤੇ ਕੂਟਨੀਤੀ ਵੱਲ ਵਧਣ ਲਈ ਕਿਹਾ ਗਿਆ। ਈਰਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਜਲਦੀ ਹੀ ਭਾਰਤ ਸਰਕਾਰ ਦੇ ਪ੍ਰਤੀਨਿਧੀ ਚਾਲਕ ਦਲ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਫਿਲਹਾਲ ਉਨ੍ਹਾਂ ਦੀ ਸਰਕਾਰ ਜਹਾਜ਼ ਨਾਲ ਸਬੰਧਤ ਵੇਰਵਿਆਂ 'ਤੇ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਓਮਾਨ ਦੀ ਖਾੜੀ 'ਚ ਸਟ੍ਰੇਟ ਆਫ ਹਾਰਮੁਜ਼ ਨੇੜੇ ਈਰਾਨੀ ਜਲ ਸੈਨਾ ਨੇ ਭਾਰਤ ਆ ਰਹੇ ਇਕ ਇਜ਼ਰਾਈਲੀ ਅਰਬਪਤੀ ਦੇ ਜਹਾਜ਼ ਨੂੰ ਕਾਬੂ ਕਰ ਲਿਆ ਸੀ, ਜਿਸ 'ਚ 17 ਭਾਰਤੀ ਵੀ ਸਵਾਰ ਸਨ।

ਇਹ ਵੀ ਪੜ੍ਹੋ :     ਆਸਟ੍ਰੇਲੀਆ : ਚਾਕੂ ਦੇ ਹਮਲੇ 'ਚ ਮਰਨ ਵਾਲੀ ਮਾਂ ਨੇ ਬਚਾਈ ਆਪਣੇ 9 ਮਹੀਨੇ ਦੇ ਬੱਚੇ ਦੀ ਜਾਨ

ਇਹ ਵੀ ਪੜ੍ਹੋ :      ਈਰਾਨ ਤੋਂ ਪਾਕਿਸਤਾਨ ਜਾਣ ਵਾਲੀ ਮਾਲ ਗੱਡੀ ਪਟੜੀ ਤੋਂ ਉਤਰੀ, ਰੇਲ ਸੇਵਾ ਠੱਪ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News