ਸੀਜ਼ਫਾਇਰ ਦੀਆਂ ਖਬਰਾਂ ਵਿਚਾਲੇ ਬੋਲੇ ਜੈਸ਼ੰਕਰ, ਕਿਹਾ-''ਅੱਤਵਾਦ ਨਾਲ ਸਮਝੌਤਾ ਨਹੀਂ...''

Saturday, May 10, 2025 - 07:16 PM (IST)

ਸੀਜ਼ਫਾਇਰ ਦੀਆਂ ਖਬਰਾਂ ਵਿਚਾਲੇ ਬੋਲੇ ਜੈਸ਼ੰਕਰ, ਕਿਹਾ-''ਅੱਤਵਾਦ ਨਾਲ ਸਮਝੌਤਾ ਨਹੀਂ...''

ਨਵੀਂ ਦਿੱਲੀ : ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਉੱਤੇ ਸਹਿਮਤੀ ਬਣ ਗਈ ਹੈ। ਇਸ ਦੀ ਪੁਸ਼ਟੀ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਵੱਲੋਂ ਕਰ ਦਿੱਤੀ ਗਈ ਹੈ। ਇਸੇ ਵਿਚਾਲੇ ਹੁਣ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਵੱਡਾ ਬਿਆਨ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗਾ।

ਇਸ ਦੌਰਾਨ ਭਾਰਤੀ ਵਿਦੇਸ਼ ਮੰਤਰੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਨੇ ਅੱਜ ਗੋਲੀਬਾਰੀ ਰੋਕਣ ਅਤੇ ਫੌਜੀ ਕਾਰਵਾਈ ਬਾਰੇ ਇੱਕ ਸਹਿਮਤੀ ਬਣਾਈ ਹੈ। ਭਾਰਤ ਨੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵਿਆਂ ਵਿਰੁੱਧ ਲਗਾਤਾਰ ਇੱਕ ਦ੍ਰਿੜ ਅਤੇ ਸਮਝੌਤਾ ਰਹਿਤ ਰੁਖ਼ ਬਣਾਈ ਰੱਖਿਆ ਹੈ। ਇਹ ਅਜਿਹਾ ਕਰਨਾ ਜਾਰੀ ਰੱਖੇਗਾ। ਅਜਿਹਾ ਟਵੀਟ ਕਰਦਿਆਂ ਭਾਰਤ ਵਿਦੇਸ਼ ਮੰਤਰੀ ਨੇ ਸਾਫ ਕਰ ਦਿੱਤਾ ਹੈ ਕਿ ਚਾਹੇ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਉੱਤੇ ਸਹਿਮਤੀ ਬਣ ਗਈ ਪਰ ਭਾਰਤ ਅੱਤਵਾਦ ਖਿਲਾਫ ਕਾਰਵਾਈ ਕਰਦਾ ਰਹੇਗਾ।

ਦੱਸ ਦਈਏ ਕਿ ਸਭ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਰੁੱਥ ਸੋਸ਼ਲ ਉੱਤੇ ਪਾਈ ਇਕ ਪੋਸਟ ਵਿਚ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!

ਇਸ ਮਗਰੋਂ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਇਸ ਖਬਰ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਨੇ ਆਪਣੀਆਂ ਸ਼ਰਤਾਂ ਉੱਤੇ ਸੀਜ਼ਫਾਇਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਹ ਸੀਜ਼ਫਾਇਰ ਅੱਜ ਸ਼ਾਮ ਪੰਜ ਵਜੇ ਤੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫਿਰ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਮੁਹੰਮਦ ਅਸ਼ਾਕ ਡਾਰ ਨੇ ਵੀ ਇਸ ਉੱਤੇ ਸਹਿਮਤੀ ਜਤਾਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News