ਜੈਸ਼ੰਕਰ ਦੀ ਜਾਪਾਨ ਯਾਤਰਾ ਨੇ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕੀਤਾ : ਵਿਦੇਸ਼ ਮੰਤਰਾਲਾ

Saturday, Mar 09, 2024 - 07:38 PM (IST)

ਜੈਸ਼ੰਕਰ ਦੀ ਜਾਪਾਨ ਯਾਤਰਾ ਨੇ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕੀਤਾ : ਵਿਦੇਸ਼ ਮੰਤਰਾਲਾ

ਟੋਕੀਓ, (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਜਾਪਾਨ ਯਾਤਰਾ ਨੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੇ ਤਰੀਕਿਆਂ ਦੀ ਪੜਚੋਲ ਕਰਨ ਦਾ ਮੌਕਾ ਪ੍ਰਦਾਨ ਕੀਤਾ। ਇਕ ਅਧਿਕਾਰਤ ਬਿਆਨ ’ਚ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਜੈਸ਼ੰਕਰ ਜਾਪਾਨ ਦੇ 3 ਦਿਨਾਂ ਦੌਰੇ ’ਤੇ ਸਨ। ਯਾਤਰਾ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਨੇ ਕਿਸ਼ਿਦਾ ਨੂੰ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਵਿਚ ਹਾਲ ਹੀ ਦੇ ਘਟਨਾਚੱਕਰ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਰਿਸ਼ਤੇ ਨੂੰ ਹੋਰ ਮਜ਼ਬੂਤ ​​ਕਰਨ ਲਈ ਉਨ੍ਹਾਂ ਤੋਂ ਮਾਰਗਦਰਸ਼ਨ ਦੀ ਮੰਗ ਕੀਤੀ। ਜੈਸ਼ੰਕਰ ਨੇ 7 ਮਾਰਚ ਨੂੰ ਜਾਪਾਨ ਦੇ ਵਿਦੇਸ਼ ਮੰਤਰੀ ਯੋਕੋ ਕਾਮਿਕਾਵਾ ਨਾਲ 16ਵੀਂ ਭਾਰਤ-ਜਾਪਾਨ ਰਣਨੀਤਕ ਗੱਲਬਾਤ ਕੀਤੀ ਸੀ। ਮੀਟਿੰਗ ਵਿਚ ਸਿਆਸੀ ਵਟਾਂਦਰੇ ਸਮੇਤ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਦੇ ਵਿਆਪਕ ਪਹਿਲੂਆਂ ਦੀ ਸਮੀਖਿਆ ਕੀਤੀ ਗਈ। ਵਪਾਰ, ਨਿਵੇਸ਼, ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਸਹਿਯੋਗ; ਵਿਕਾਸ ਸਬੰਧੀ ਤਾਲਮੇਲ; ਰੱਖਿਆ ਅਤੇ ਸੁਰੱਖਿਆ ਸਹਿਯੋਗ; ਨਾਲ ਹੀ ਸੱਭਿਆਚਾਰਕ ਅਤੇ ਲੋਕ ਦੇ ਆਪਸੀ ਸੰਪਰਕਾਂ ’ਤੇ ਵੀ ਚਰਚਾ ਹੋਈ।


author

Rakesh

Content Editor

Related News