ਵਿਦੇਸ਼ ਮੰਤਰੀ ਜੈਸ਼ੰਕਰ 24 ਤੋਂ 29 ਦਸੰਬਰ ਤੱਕ ਅਮਰੀਕਾ ਦਾ ਕਰਨਗੇ ਦੌਰਾ
Monday, Dec 23, 2024 - 07:40 PM (IST)

ਨਵੀਂ ਦਿੱਲੀ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੰਗਲਵਾਰ ਤੋਂ ਅਮਰੀਕਾ ਦੇ 6 ਦਿਨਾਂ ਦੌਰੇ 'ਤੇ ਜਾਣਗੇ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਭਾਰਤ ਤੋਂ ਅਮਰੀਕਾ ਦੀ ਇਹ ਪਹਿਲੀ ਉੱਚ ਪੱਧਰੀ ਯਾਤਰਾ ਹੋਵੇਗੀ।
ਵਿਦੇਸ਼ ਮੰਤਰਾਲਾ ਨੇ ਕਿਹਾ, 'ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 24 ਤੋਂ 29 ਦਸੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ।' ਇੱਕ ਸੰਖੇਪ ਬਿਆਨ ਵਿੱਚ ਕਿਹਾ ਗਿਆ, "ਉਹ ਮੁੱਖ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਚਰਚਾ ਕਰਨ ਲਈ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਨਗੇ।" ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਜੈਸ਼ੰਕਰ ਅਮਰੀਕਾ ਵਿੱਚ ਭਾਰਤ ਦੇ ਕੌਂਸਲ ਜਨਰਲ ਦੀ ਕਾਨਫਰੰਸ ਦੀ ਪ੍ਰਧਾਨਗੀ ਵੀ ਕਰਨਗੇ।