ਸਿੰਗਾਪੁਰ,ਫਿਲੀਪੀਨਜ਼ ਅਤੇ ਮਲੇਸ਼ੀਆ ਦੇ 5 ਦਿਨਾਂ ਦੇ ਦੌਰੇ ''ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

Saturday, Mar 16, 2024 - 08:05 PM (IST)

ਸਿੰਗਾਪੁਰ,ਫਿਲੀਪੀਨਜ਼ ਅਤੇ ਮਲੇਸ਼ੀਆ ਦੇ 5 ਦਿਨਾਂ ਦੇ ਦੌਰੇ ''ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

ਨਵੀਂ ਦਿੱਲੀ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 23 ਮਾਰਚ ਤੋਂ ਸਿੰਗਾਪੁਰ, ਫਿਲੀਪੀਨਜ਼ ਅਤੇ ਮਲੇਸ਼ੀਆ ਦੇ 5 ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰੇ ਦਾ ਉਦੇਸ਼ ਭਾਰਤ ਅਤੇ ਇਨ੍ਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣਾ ਅਤੇ 'ਆਪਸੀ ਚਿੰਤਾ' ਦੇ ਖੇਤਰੀ ਮੁੱਦਿਆਂ 'ਤੇ ਚਰਚਾ ਕਰਨਾ ਹੈ। ਇਸ ਗੱਲ ਦੀ ਸੰਭਾਵਨਾ ਹੈ ਕਿ ਜੈਸ਼ੰਕਰ ਪਹਿਲਾਂ ਸਿੰਗਾਪੁਰ ਜਾਣਗੇ। ਵਿਦੇਸ਼ ਮੰਤਰਾਲਾ (MEA) ਨੇ ਸ਼ਨੀਵਾਰ ਨੂੰ ਇੱਕ ਸੰਖੇਪ ਬਿਆਨ ਵਿੱਚ ਕਿਹਾ,'ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇਨ੍ਹਾਂ ਤਿੰਨਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੇ ਸੱਦੇ 'ਤੇ 23 ਤੋਂ 27 ਮਾਰਚ ਤੱਕ ਸਿੰਗਾਪੁਰ, ਫਿਲੀਪੀਨਜ਼ ਅਤੇ ਮਲੇਸ਼ੀਆ ਦੇ ਅਧਿਕਾਰਤ ਦੌਰੇ 'ਤੇ ਹੋਣਗੇ। ਇਹ ਦੌਰਾ ਤਿੰਨਾਂ ਦੇਸ਼ਾਂ ਨਾਲ ਦੁਵੱਲੇ ਸਬੰਧਾਂ ਨੂੰ ਵਧਾਉਣ 'ਤੇ ਕੇਂਦਰਿਤ ਹੋਵੇਗਾ ਅਤੇ ਆਪਸੀ ਚਿੰਤਾ ਦੇ ਖੇਤਰੀ ਮੁੱਦਿਆਂ 'ਤੇ ਗੱਲਬਾਤ ਦਾ ਮੌਕਾ ਵੀ ਪ੍ਰਦਾਨ ਕਰੇਗਾ।'

ਇਹ ਵੀ ਪੜ੍ਹੋ: ਛੱਤੀਸਗੜ੍ਹ 'ਚ 3 ਪੜਾਵਾਂ 'ਚ ਹੋਣਗੀਆਂ ਲੋਕ ਸਭਾ ਚੋਣਾਂ

ਜੈਸ਼ੰਕਰ ਦੇ ਤਿੰਨਾਂ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਗੱਲਬਾਤ ਦੌਰਾਨ ਦੱਖਣੀ ਚੀਨ ਸਾਗਰ ਅਤੇ ਲਾਲ ਸਾਗਰ ਸਮੇਤ ਰਣਨੀਤਕ ਜਲ ਖੇਤਰ ਦੀ ਸਮੁੱਚੀ ਸਥਿਤੀ 'ਤੇ ਚਰਚਾ ਕਰਨ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਹਾਈਡਰੋਕਾਰਬਨ ਦੇ ਵੱਡੇ ਸਰੋਤ ਮੰਨੇ ਜਾਣ ਵਾਲੇ ਦੱਖਣੀ ਚੀਨ ਸਾਗਰ 'ਤੇ ਪ੍ਰਭੂਸੱਤਾ ਦੇ ਚੀਨ ਦੇ ਵਿਆਪਕ ਦਾਅਵਿਆਂ ਨੂੰ ਲੈ ਕੇ ਵਿਸ਼ਵ ਪੱਧਰ 'ਤੇ ਚਿੰਤਾਵਾਂ ਵਧ ਰਹੀਆਂ ਹਨ। ਵੀਅਤਨਾਮ, ਫਿਲੀਪੀਨਜ਼ ਅਤੇ ਬਰੂਨੇਈ ਸਮੇਤ ਖੇਤਰ ਦੇ ਕਈ ਦੇਸ਼ ਦੱਖਣੀ ਚੀਨ ਸਾਗਰ 'ਤੇ ਆਪਣਾ ਦਾਅਵਾ ਕਰਦੇ ਹਨ। ਭਾਰਤ ਅਤੇ ਕਈ ਹੋਰ ਲੋਕਤੰਤਰੀ ਦੇਸ਼ ਵਿਵਾਦਾਂ ਦੇ ਸ਼ਾਂਤਮਈ ਹੱਲ ਅਤੇ ਅੰਤਰਰਾਸ਼ਟਰੀ ਕਾਨੂੰਨ, ਖਾਸ ਤੌਰ 'ਤੇ UNCLOS (ਸਮੁੰਦਰ ਦੇ ਕਾਨੂੰਨ 'ਤੇ ਸੰਯੁਕਤ ਰਾਸ਼ਟਰ ਕਨਵੈਨਸ਼ਨ) ਦੀ ਪਾਲਣਾ ਲਈ ਜ਼ੋਰ ਦੇ ਰਹੇ ਹਨ। ਭਾਰਤ ਅਤੇ ਫਿਲੀਪੀਨਜ਼ ਦਰਮਿਆਨ ਰੱਖਿਆ ਅਤੇ ਰਣਨੀਤਕ ਸਬੰਧ ਪਿਛਲੇ ਸਾਲਾਂ ਦੌਰਾਨ ਵਧੇ ਹਨ।

ਇਹ ਵੀ ਪੜ੍ਹੋ: ਦੁੱਧ 'ਤੇ MSP ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹਿਮਾਚਲ: ਸੁੱਖੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News