ਜੇਤਲੀ ਨੇ ਵਿੱਤ ਮੰਤਰਾਲਾ ਦੀ ਜ਼ਿੰਮੇਵਾਰੀ ਮੁੜ ਸੰਭਾਲੀ

02/16/2019 2:29:30 AM

ਨਵੀਂ ਦਿੱਲੀ, (ਯੂ. ਐੱਨ. ਆਈ.)– ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਸ਼ੁੱਕਰਵਾਰ ਮੁੜ ਤੋਂ ਵਿੱਤ ਅਤੇ ਕੰਪਨੀ ਮਾਮਲਿਆਂ ਦੇ ਮੰਤਰਾਲਾ ਦੀ ਜ਼ਿੰਮੇਵਾਰੀ ਸੰਭਾਲ ਲਈ। ਉਨ੍ਹਾਂ ਸੁਰੱਖਿਆ ਨਾਲ ਸਬੰਧਤ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਹਿੱਸਾ ਲੈਣ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਸੰਭਾਲੀ। ਰਾਸ਼ਟਰਪਤੀ ਭਵਨ ਵਲੋਂ ਜਾਰੀ ਇਕ ਪ੍ਰੈੱਸ ਰਿਲੀਜ਼ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ’ਤੇ ਇਹ ਜ਼ਿੰਮੇਵਾਰੀ ਜੇਤਲੀ ਨੂੰ ਸੌਂਪੀ ਹੈ। ਜੇਤਲੀ ਨੇ ਹੁਣ ਤੱਕ ਇਸ ਸਬੰਧੀ ਜ਼ਿੰਮੇਵਾਰੀ ਸੰਭਾਲ ਰਹੇ ਪਿਊਸ਼ ਗੋਇਲ ਦਾ ਧੰਨਵਾਦ ਵੀ ਕੀਤਾ।


KamalJeet Singh

Content Editor

Related News