ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ਖਾਵਤ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

03/30/2024 5:16:39 PM

ਜੈਪੁਰ- ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਜੋਧਪੁਰ ਤੋਂ ਭਾਜਪਾ ਦੇ ਉਮੀਦਵਾਰ ਨੇ ਸ਼ਨੀਵਾਰ ਯਾਨੀ ਕਿ ਅੱਜ ਰਾਜਸਥਾਨ ਦੇ ਜੋਧਪੁਰ 'ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਉੱਚ ਲੀਡਰਸ਼ਿਪ ਨੇ ਉਨ੍ਹਾਂ ਨੂੰ ਇਕ ਮੌਕਾ ਦਿੱਤਾ ਹੈ। 

ਇਹ ਵੀ ਪੜ੍ਹੋ- ਸਖ਼ਤ ਸੁਰੱਖਿਆ 'ਚ ਮੁਖਤਾਰ ਅੰਸਾਰੀ ਸਪੁਰਦ-ਏ-ਖਾਕ, ਜਨਾਜ਼ੇ 'ਚ ਉਮੜਿਆ ਹਜ਼ੂਮ

ਅਸੀਂ ਸਾਰੇ ਇਸ ਸੰਕਲਪ ਨਾਲ ਇੱਕਜੁੱਟ ਹੋ ਗਏ ਹਾਂ ਕਿ ਨਰਿੰਦਰ ਮੋਦੀ ਜੀ ਨੂੰ ਇਕ ਵਾਰ ਫਿਰ ਪ੍ਰਧਾਨ ਮੰਤਰੀ ਬਣਾਉਣਾ ਹੈ ਅਤੇ ਭਾਜਪਾ ਨੂੰ ਜੋਧਪੁਰ ਲੋਕ ਸਭਾ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤਣਾ ਹੈ। ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀ ਭਰਨ ਵਾਲੇ ਦਿਨ ਵਰਕਰਾਂ ਦੀ ਭਾਰੀ ਮੌਜੂਦਗੀ ਨੂੰ ਦੇਖਦਿਆਂ ਇਹ ਗੱਲ ਸਪੱਸ਼ਟ ਹੋ ਗਈ ਹੈ। 

ਇਹ ਵੀ ਪੜ੍ਹੋ- ਦਿੱਲੀ ਸ਼ਰਾਬ ਨੀਤੀ ਮਾਮਲਾ: ED ਨੇ ਹੁਣ 'ਆਪ' ਨੇਤਾ ਕੈਲਾਸ਼ ਗਹਿਲੋਤ ਨੂੰ ਭੇਜਿਆ ਸੰਮਨ, ਪੁੱਛਗਿੱਛ ਲਈ ਬੁਲਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News