ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਕਾਂਗਰਸ ਨੇ ਹਿਮਾਚਲ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Wednesday, Mar 01, 2023 - 12:52 AM (IST)
ਚੰਡੀਗੜ੍ਹ : ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ ’ਤੇ ਕਿਸੇ ਵੇਲੇ ਵੀ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਸਕਦਾ ਹੈ। ਸਾਰੀਆਂ ਸਿਆਸੀ ਪਾਰਟੀਆਂ ਜ਼ਿਮਨੀ ਚੋਣ ਨੂੰ ਲੈ ਕੇ ਆਪੋ-ਆਪਣਾ ਜ਼ੋਰ ਲਾ ਰਹੀਆਂ ਹਨ। ਇਸੇ ਦੌਰਾਨ ਕਾਂਗਰਸ ਵੱਲੋਂ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜਲੰਧਰ ’ਚ ਹੋਣ ਵਾਲੀ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਪੇਪਰ ਲੀਕ ਹੋਣ ਮਗਰੋਂ PSEB ਹੋਇਆ ਸਖ਼ਤ, ਪ੍ਰਸ਼ਨ ਪੱਤਰਾਂ ਨੂੰ ਲੈ ਕੇ ਚੁੱਕਿਆ ਅਹਿਮ ਕਦਮ
ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸਬੰਧੀ ਮੁਕੇਸ਼ ਅਗਨੀਹੋਤਰੀ ਨੂੰ ਪੱਤਰ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ ’ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਜਲੰਧਰ ਲੋਕ ਸਭਾ ਦੀ ਸੀਟ ਖਾਲੀ ਹੋ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਕਿਸ ਤਰ੍ਹਾਂ ਦਾ ਰਹੇਗਾ ਮੌਸਮ ਦਾ ਮਿਜਾਜ਼, ਜਾਣੋ ਤਾਜ਼ਾ ਅਪਡੇਟ