ਜਾਲੌਨ ਦੇ ਇੰਟਰ ਕਾਲਜ ''ਚ ਮਹਾਤਮਾ ਗਾਂਧੀ ਦੀ ਮੂਰਤੀ ਤੋੜਨ ਕਾਰਨ ਮਚਿਆ ਹੜਕੰਪ
Saturday, Sep 14, 2019 - 11:12 AM (IST)

ਜਾਲੌਨ—ਦੇਸ਼ 'ਚ ਜਿੱਥੇ ਇੱਕ ਪਾਸੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ (2 ਅਕਤੂਬਰ) ਨੂੰ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਦੂਜੇ ਪਾਸੇ ਉੱਤਰ ਪ੍ਰਦੇਸ਼ 'ਚ ਜਾਲੌਨ ਜ਼ਿਲੇ ਦੇ ਇੰਟਰ ਕਾਲਜ 'ਚ ਸਥਾਪਿਤ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਤੋੜਨ ਦਾ ਮਾਮਲਾ ਸਾਹਮਣੇ ਆਉਣ ਕਾਰਨ ਹੜਕੰਪ ਮੱਚ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਸ਼ਰਾਰਤੀ ਅਨਸਰਾਂ ਨੇ ਮਹਾਤਮਾ ਗਾਂਧੀ ਦੀ ਮੂਰਤੀ ਇੰਨੀ ਬੇਰਹਿਮੀ ਨਾਲ ਤੋੜੀ ਹੈ। ਇਸ ਹਾਦਸੇ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਦਲਾਂ ਦੇ ਵਰਕਰਾਂ ਨੇ ਧਰਨਾ ਦੇ ਕੇ ਨਵੇਂ ਸਿਰਿਓ ਮਹਾਤਮਾ ਗਾਂਧੀ ਦੀ ਮੂਰਤੀ ਸਥਾਪਿਤ ਕਰਨ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮਾਮਲੇ 'ਚ ਐੱਸ. ਪੀ. ਅਧਿਵੇਸ਼ ਸਿੰਘ ਨੇ ਕਿਹਾ ਹੈ ਕਿ ਮੂਰਤੀ ਨੂੰ ਫਿਰ ਤੋਂ ਸਥਾਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।