ਸੰਭਲ ਜਾਮਾ ਮਸਜਿਦ-ਹਰੀਹਰ ਮੰਦਰ ਮਾਮਲੇ ਦੀ ਸੁਣਵਾਈ 21 ਜੁਲਾਈ ਤੱਕ ਮੁਲਤਵੀ

Wednesday, May 27, 2026 - 09:26 AM (IST)

ਸੰਭਲ ਜਾਮਾ ਮਸਜਿਦ-ਹਰੀਹਰ ਮੰਦਰ ਮਾਮਲੇ ਦੀ ਸੁਣਵਾਈ 21 ਜੁਲਾਈ ਤੱਕ ਮੁਲਤਵੀ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲੇ ’ਚ ਸ਼ਾਹੀ ਜਾਮਾ ਮਸਜਿਦ ਬਨਾਮ ਹਰੀਹਰ ਮੰਦਰ ਵਿਵਾਦ ਮਾਮਲੇ ’ਚ ਚੰਦੌਸੀ ਦੀ ਇਕ ਅਦਾਲਤ ਨੇ ਸੁਣਵਾਈ 21 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਇਹ ਫੈਸਲਾ ਮਾਮਲੇ ਦੀ ਕਾਰਵਾਈ ’ਤੇ ਸੁਪਰੀਮ ਕੋਰਟ ਵੱਲੋਂ ਲਗਾਈ ਗਈ ਰੋਕ ਦੇ ਮੱਦੇਨਜ਼ਰ ਲਿਆ। ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਸਿਵਲ ਜੱਜ (ਸੀਨੀਅਰ ਡਵੀਜ਼ਨ) ਆਦਿੱਤਿਆ ਸਿੰਘ ਦੀ ਅਦਾਲਤ ’ਚ ਹੋਣੀ ਸੀ।

ਸ਼ਾਹੀ ਜਾਮਾ ਮਸਜਿਦ ਧਿਰ ਦੇ ਵਕੀਲ ਸ਼ਕੀਲ ਅਹਿਮਦ ਵਾਰਸੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਸਟੇਅ ਆਰਡਰ ਕਾਰਨ ਅਦਾਲਤ ਨੇ ਅਗਲੀ ਤਰੀਕ 21 ਜੁਲਾਈ ਤੈਅ ਕੀਤੀ ਹੈ। ਹਿੰਦੂ ਧਿਰ ਵੱਲੋਂ ਐਡਵੋਕੇਟ ਹਰੀ ਸ਼ੰਕਰ ਜੈਨ ਅਤੇ ਵਿਸ਼ਨੂੰ ਸ਼ੰਕਰ ਜੈਨ ਨੇ ਨਵੰਬਰ 2024 ’ਚ ਦਾਅਵਾ ਕੀਤਾ ਸੀ ਕਿ ਸ਼ਾਹੀ ਜਾਮਾ ਮਸਜਿਦ ਮੰਦਰ ਤੋੜ ਕੇ ਬਣਾਈ ਗਈ ਹੈ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼

ਇਸ ਮਾਮਲੇ ’ਚ ਅਦਾਲਤ ਦੇ ਹੁਕਮ ’ਤੇ ਸਰਵੇਖਣ ਦੌਰਾਨ ਨਵੰਬਰ 2024 ’ਚ ਸੰਭਲ ’ਚ ਹਿੰਸਾ ਭੜਕ ਗਈ ਸੀ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਪੁਲਸ ਕਰਮਚਾਰੀ ਜ਼ਖਮੀ ਹੋਏ ਸਨ। ਪੁਲਸ ਨੇ ਇਸ ਮਾਮਲੇ ’ਚ ਸਪਾ ਸੰਸਦ ਮੈਂਬਰ ਜ਼ਿਆ-ਉਰ-ਰਹਿਮਾਨ ਬਰਕ ਸਮੇਤ ਕਈ ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ- 'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ ਨੂੰ ਕਰ'ਤੀ ਕੋਰੀ ਨਾਂਹ, ਅਮਰੀਕਾ ਨਾਲ ਲੈ ਲਿਆ 'ਪੰਗਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News