ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ

Monday, Aug 10, 2026 - 07:33 AM (IST)

ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ

ਸ਼੍ਰੀਨਗਰ (ਏਜੰਸੀ) - ਜੰਮੂ-ਕਸ਼ਮੀਰ ਪੁਲਸ ਨੇ ਐਤਵਾਰ ਸੋਪੋਰ ਜ਼ਿਲ੍ਹੇ ’ਚ ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ ਨਾਲ ਜੁੜੇ 26 ਟਿਕਾਣਿਆਂ ’ਤੇ ਛਾਪੇ ਮਾਰੇ। ਛਾਪੇਮਾਰੀ ਦੌਰਾਨ ਵੱਖ-ਵੱਖ ਥਾਵਾਂ ਤੋਂ ਅਪਰਾਧ ’ਚ ਵਰਤੇ ਜਾਣ ਵਾਲੇ ਦਸਤਾਵੇਜ਼, ਕਿਤਾਬਾਂ ਅਤੇ ਇਲੈਕਟ੍ਰਾਨਿਕ ਉਪਕਰਨ ਜ਼ਬਤ ਕੀਤੇ ਗਏ। ਦੱਸ ਦੇਈਏ ਕਿ ਪੁਲਸ ਵਲੋਂ ਇਹ ਕਾਰਵਾਈ ਗੈਰ-ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ. ਏ. ਪੀ. ਏ.) ਅਧੀਨ ਸੰਗਠਨ ਵਿਰੁੱਧ ਦਰਜ ਮਾਮਲਿਆਂ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ।

ਪੜ੍ਹੋ ਇਹ ਵੀ - 9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ

ਇਸ ਮਾਮਲੇ ਦੇ ਸਬੰਧ ਵਿਚ ਪੁਲਸ ਦੇ ਇਕ ਬੁਲਾਰੇ ਨੇ ਕਿਹਾ ਕਿ ਵੱਖਵਾਦੀ ਸਰਗਰਮੀਆਂ ਨਾਲ ਜੁੜੇ ਪਾਬੰਦੀਸ਼ੁਦਾ ਸੰਗਠਨਾਂ ਤੇ ਨੈੱਟਵਰਕਾਂ ਵਿਰੁੱਧ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਸੋਪੋਰ ਪੁਲਸ ਨੇ ਯੂ. ਏ. ਪੀ. ਏ. ਅਧੀਨ ਜਮਾਤ-ਏ-ਇਸਲਾਮੀ ਵਿਰੁੱਧ ਦਰਜ ਮਾਮਲਿਆਂ ਦੀ ਜਾਂਚ ਦੇ ਸਬੰਧ ’ਚ ਸੋਪੋਰ ਪੁਲਸ ਜ਼ਿਲ੍ਹੇ ’ਚ 26 ਥਾਵਾਂ ’ਤੇ ਇਕੋ ਸਮੇਂ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਸੋਪੋਰ ਪੁਲਸ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ‘ਜਮਾਤ’ ਦੇ ਆਗੂਆਂ, ਮੈਂਬਰਾਂ ਤੇ ਕਾਰਕੁੰਨਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਇਹ ਕਾਰਵਾਈ ਕਾਨੂੰਨ ਵੱਲੋਂ ਸਥਾਪਿਤ ਪ੍ਰਕਿਰਿਆਵਾਂ ਤੇ ਨਿਯਮਾਂ ਅਨੁਸਾਰ ਕੀਤੀ ਗਈ।

ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

rajwinder kaur

Content Editor

Related News