ਜਾਮੀਆ ਫਾਇਰਿੰਗ ਮਾਮਲਾ : ਦਿੱਲੀ ਪੁਲਸ ਨੇ ਦੋਸ਼ੀ ਖਿਲਾਫ ਦਰਜ ਕੀਤਾ ਕੇਸ

Thursday, Jan 30, 2020 - 08:04 PM (IST)

ਜਾਮੀਆ ਫਾਇਰਿੰਗ ਮਾਮਲਾ : ਦਿੱਲੀ ਪੁਲਸ ਨੇ ਦੋਸ਼ੀ ਖਿਲਾਫ ਦਰਜ ਕੀਤਾ ਕੇਸ

ਨਵੀਂ ਦਿੱਲੀ — ਜਾਮੀਆ ਮਿੱਲੀਆ ਇਸਲਾਮੀਆ 'ਚ ਵੀਰਵਾਰ ਨੂੰ ਹੋਈ ਗੋਲੀਬਾਰੀ ਮਾਮਲੇ 'ਚ ਦਿੱਲੀ ਪੁਲਸ ਨੇ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲਸ ਨੇ ਦੋਸ਼ੀ 'ਤੇ ਕਤਲ ਕਰਨ ਦੇ ਦੋਸ਼ 'ਚ ਆਈ.ਪੀ.ਸੀ. ਦੀ ਧਾਰਾ 307 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦੋਸ਼ੀ ਖਿਲਾਫ ਸੋਸ਼ਲ ਸਾਇਟ ਫੇਸਬੁੱਕ ਨੇ ਵੀ ਕਾਰਵਾਈ ਕੀਤੀ ਹੈ। ਫੇਸਬੁੱਕ ਨੇ ਦੋਸ਼ੀ ਦਾ ਅਕਾਊਂਟ ਬੰਦ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਸ ਕਮਿਸ਼ਨਰ ਨਾਲ ਗੱਲਬਾਤ ਕਰ ਦੋਸ਼ੀ ਖਿਲਾਫ ਸਖਤ ਕਾਰਵਾਈ ਦਾ ਨਿਰਦੇਸ਼ ਦਿੱਤਾ ਸੀ। ਗ੍ਰਹਿ ਮੰਤਰੀ ਨੇ ਟਵੀਟ ਕਰ ਦੱਸਿਆ ਕਿ ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਨੂੰ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਕ ਟਵੀਟ 'ਚ ਕਿਹਾ, 'ਦਿੱਲੀ 'ਚ ਗੋਲੀਬਾਰੀ ਦੀ ਘਟਨਾ 'ਤੇ ਮੈਂ ਦਿੱਲੀ ਪੁਲਸ ਕਮਿਸ਼ਨ  ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਸਖਤ ਤੋਂ ਸਖਤ ਕਾਰਵਾਈ ਰਕਨ ਦਾ ਨਿਰਦੇਸ਼ ਦਿੱਤਾ ਹੈ।' ਸ਼ਾਹ ਨੇ ਕਿਹਾ ਕਿ ਇਸ ਮਾਮਲੇ 'ਚ ਗੰਭੀਰ ਕਾਰਵਾਈ ਹੋਵੇਗੀ।

ਸੀ.ਏ.ਏ. ਵਿਰੋਧੀ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ 'ਤੇ ਗੋਲੀ ਚਲਾਏ ਜਾਣ ਤੋਂ ਬਾਅਦ ਜਾਮੀਆ ਨਗਰ ਇਲਾਕੇ 'ਚ ਤਣਾਅ ਪੈਦਾ ਹੋ ਗਿਆ। ਗੋਲੀ ਲੱਗਣ ਨਾਲ ਜਾਮੀਆ ਦਾ ਇਕ ਵਿਦਿਆਰਥੀ ਜ਼ਖਮੀ ਹੋ ਗਿਆ ਜਦਕਿ ਹਮਲਾਵਰ ਵਿਦਿਆਰਥੀ ਨੇ ਇਲਾਕੇ 'ਚ ਪੁਲਸ ਦੀ ਭਾਰੀ ਮੌਜੂਦਗੀ ਵਿਚਾਲੇ ਹਥਿਆਰ ਲਹਿਰਾਉਂਦੇ ਹੋਏ ਕਿਹਾ, 'ਇਹ ਲੋ ਆਜ਼ਾਦੀ'। ਪੁਲਸ ਮੁਤਾਬਕ, ਖੁਦ ਨੂੰ 'ਰਾਮ ਭਗਤ ਗੋਪਾਲ' ਦੱਸਣ ਵਾਲੇ ਇਸ ਹਮਲਾਵਰ ਨੂੰ ਬਾਅਦ 'ਚ ਪੁਲਸ ਨੇ ਹਿਰਾਸਤ 'ਚ ਲੈ ਲਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Inder Prajapati

Content Editor

Related News