ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ''ਚ ਪ੍ਰਦਰਸ਼ਨ : ਜਾਮੀਆ ''ਚ 5 ਜਨਵਰੀ ਤਕ ਛੁੱਟੀਆਂ

12/14/2019 4:40:42 PM

ਨਵੀਂ ਦਿੱਲੀ (ਭਾਸ਼ਾ)— ਨਾਗਰਿਕਤਾ ਸੋਧ ਕਾਨੂੰਨ 2019 ਵਿਰੁੱਧ ਵਿਦਿਆਰਥੀਆਂ ਦਾ ਪ੍ਰਦਰਸ਼ਨ ਅਤੇ ਯੂਨੀਵਰਸਿਟੀ ਕੰਪਲੈਕਸ 'ਚ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਜਾਮੀਆ ਮਿਲਲੀਆ ਇਸਲਾਮੀਆ ਯੂਨੀਵਰਸਿਟੀ ਨੇ 5 ਜਨਵਰੀ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ।

ਯੂਨੀਵਰਸਿਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਆਉਣ ਵਾਲੇ ਸਮੇਂ ਵਿਚ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। 16 ਦਸੰਬਰ ਤੋਂ 5 ਜਨਵਰੀ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਯੂਨੀਵਰਸਿਟੀ 6 ਜਨਵਰੀ 2020 ਤੋਂ ਖੁੱਲ੍ਹੇਗੀ। ਕਾਨੂੰਨ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਅਤੇ ਵਿਦਿਆਰਥੀਆਂ 'ਚ ਸੰਘਰਸ਼ ਹੋ ਗਿਆ। ਇਸ ਤੋਂ ਯੂਨੀਵਰਸਿਟੀ ਇਕ ਤਰ੍ਹਾਂ ਨਾਲ ਜੰਗ ਦੇ ਖੇਤਰ 'ਚ ਤਬਦੀਲ ਹੋ ਗਈ।

Tanu

This news is Content Editor Tanu