ਜੰਮੂ-ਕਸ਼ਮੀਰ : ਸ਼ੋਪੀਆਂ ''ਚ ਸੁਰੱਖਿਆ ਦਸਤਿਆਂ ਨੂੰ ਮਿਲੀ ਸਫ਼ਲਤਾ, 4 ਅੱਤਵਾਦੀ ਕੀਤੇ ਢੇਰ

07/18/2020 10:40:01 AM

ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ 4 ਅੱਤਵਾਦੀ ਮਾਰੇ ਗਏ। ਪਿਛਲੇ 24 ਘੰਟਿਆਂ ਦੌਰਾਨ ਦੱਖਣੀ ਕਸ਼ਮੀਰ ਵਿਚ ਇਹ ਦੂਜਾ ਮੁਕਾਬਲਾ ਹੈ। ਸ਼ੁੱਕਰਵਾਰ ਨੂੰ ਕੁਲਗਾਮ ਜ਼ਿਲ੍ਹੇ ਵਿਚ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਮਾਰੇ ਗਏ ਸਨ। ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਦਸਤੇ ਅਤੇ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ ਨੇ ਅਸ਼ਮੀਪੋਰਾ ਪਿੰਡ ਵਿਚ ਸਾਂਝੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਦਸਤਿਆਂ ਦੇ ਜਵਾਨ ਇਕ ਟੀਚੇ ਖੇਤਰ ਵੱਲ ਵੱਧ ਰਹੇ ਸਨ, ਤਾਂ ਉੱਥੇ ਲੁੱਕੇ ਅੱਤਵਾਦੀਆਂ ਨੇ ਸਵੈ-ਚਲਿਤ ਹਥਿਆਰਾਂ ਨਾਲ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲਾ, 3 ਅੱਤਵਾਦੀ ਢੇਰ, 2 ਸੁਰੱਖਿਆ ਕਰਮੀ ਜ਼ਖਮੀ

ਜਵਾਬ ਕਾਰਵਾਈ ਵਿਚ ਸੁਰੱਖਿਆ ਦਸਤਿਆਂ ਨੇ ਵੀ ਗੋਲੀਆਂ ਚਲਾਈਆਂ। ਮੁਕਾਬਲੇ ਵਿਚ 4 ਅੱਤਵਾਦੀ ਮਾਰੇ ਗਏ। ਮ੍ਰਿਤਕ ਅੱਤਵਾਦੀਆਂ ਦੀ ਅਜੇ ਪਹਿਚਾਣ ਨਹੀਂ ਕੀਤੀ ਜਾ ਸਕੀ ਹੈ। ਅਜੇ ਗੋਲੀਬਾਰੀ ਬੰਦ ਹੈ ਪਰ ਨੇੜੇ ਦੇ ਬਾਗਾਂ ਵਿਚ ਮੁਹਿੰਮ ਜਾਰੀ ਹੈ। ਇਸ ਦਰਮਿਆਨ ਸੁਰੱਖਿਆ ਦਸਤਿਆਂ ਨੇ ਮੁਕਾਬਲੇ ਵਾਲੀ ਥਾਂ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਖਦੇੜਣ ਲਈ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਛੱਡੇ। ਕਾਨੂੰਨ ਅਤੇ ਵਿਵਸਥਾ ਬਣਾ ਕੇ ਰੱਖਣ ਲਈ ਵਾਧੂ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ।


Tanu

Content Editor

Related News