J&k ''ਚ ਅੱਤਵਾਦੀਆਂ ਨੂੰ ਢੇਰ ਕਰ ਕੇ ਜਵਾਨਾਂ ਨੇ ਮਨਾਇਆ ਜਸ਼ਨ

09/28/2019 6:07:00 PM

ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਸੁਰੱਖਿਆ ਫੋਰਸਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਤੋਂ ਬਾਅਦ ਜਵਾਨ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ। ਜਵਾਨਾਂ ਨੇ 'ਜ਼ਿੰਦਾਬਾਦ' ਦੇ ਨਾਅਰੇ ਲਾਏ। ਦਰਅਸਲ ਅੱਤਵਾਦੀ ਕਸ਼ਮੀਰ ਦੇ ਰਾਮਬਨ ਇਲਾਕੇ ਵਿਚ ਇਕ ਪਰਿਵਾਰ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਸੁਰੱਖਿਆ ਫੋਰਸ ਦੇ ਜਵਾਨਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਢੇਰ ਕਰ ਦਿੱਤਾ। ਪਰਿਵਾਰ ਨੂੰ ਬਚਾਉਣ ਲਈ ਸੁਰੱਖਿਆ ਫੋਰਸ ਨੇ ਬਚਾਅ ਆਪਰੇਸ਼ਨ ਸ਼ੁਰੂ ਕੀਤਾ, ਇੱਥੇ 3 ਅੱਤਵਾਦੀ ਮਾਰੇ ਗਏ। ਇਸ ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ, ਜਦਕਿ ਦੋ ਪੁਲਸ ਕਰਮਚਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। 

 

ਰਾਮਬਨ ਦੇ ਬਟੋਤ 'ਚ ਅੱਤਵਾਦੀਆਂ ਨੇ ਇਕ ਭਾਜਪਾ ਵਰਕਰ ਦੇ ਪਰਿਵਾਰ ਨੂੰ ਬੰਧਕ ਬਣਾਇਆ ਗਿਆ ਸੀ। 22 ਰਾਸ਼ਟਰੀ ਰਾਈਫਲਜ਼, 84ਵੀਂ ਬਟਾਲੀਅਨ,  ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਨੇ ਘਰ ਦੀ ਘੇਰਾਬੰਦੀ ਕੀਤੀ ਅਤੇ ਜਿਸ ਤੋਂ ਬਾਅਦ ਪਰਿਵਾਰ ਨੂੰ ਅੱਤਵਾਦੀਆਂ ਦੇ ਚੁੰਗਲ ਤੋਂ ਛੁਡਵਾਇਆ। ਜਾਣਕਾਰੀ ਮੁਤਾਬਕ ਕੁਝ ਅੱਤਵਾਦੀ ਇਕ ਘਰ ਅੰਦਰ ਦਾਖਲ ਹੋਏ ਅਤੇ ਪਰਿਵਾਰ ਦੇ 6 ਮੈਂਬਰਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਪੁਲਸ ਨੂੰ ਜਾਣਕਾਰੀ ਮਿਲੀ ਅਤੇ ਉਨ੍ਹਾਂ ਨੇ ਹੋਰ ਸੁਰੱਖਿਆ ਫੋਰਸਾਂ ਦੀ ਮਦਦ ਨਾਲ ਘਰ ਨੂੰ ਘੇਰ ਲਿਆ ਅਤੇ 6 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਸੁਰੱਖਿਆ ਫੋਰਸਾਂ ਨੇ ਅੱਤਵਾਦੀਆਂ ਨਾਲ ਮੁਕਾਬਲਾ ਕੀਤਾ ਅਤੇ 3 ਅੱਤਵਾਦੀ ਢੇਰ ਕਰ ਦਿੱਤੇ। 

ਸੁਰੱਖਿਆ ਫੋਰਸ ਦੇ ਜਵਾਨਾਂ ਨੇ ਗੰਦੇਰਬਲ 'ਚ ਵੀ ਅੱਤਵਾਦੀਆਂ ਨਾਲ ਮੁਕਾਬਲਾ ਕੀਤਾ। ਲੈਫਟੀਨੈਂਟ ਕਰਨਲ ਆਨੰਦ ਨੇ ਕਿਹਾ ਕਿ ਅੱਜ ਸ਼ਨੀਵਾਰ ਦੀ ਸਵੇਰ ਨੂੰ ਦੋ ਸ਼ੱਕੀ ਵਾਹਨਾਂ ਨੂੰ ਬਟੋਤ 'ਚ ਹਾਈਵੇਅ 'ਤੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਚਾਲਕ ਨੇ ਸਮਝਦਾਰੀ ਦਿਖਾਉਂਦੇ ਹੋਏ ਵਾਹਨ ਨੂੰ ਰੋਕਿਆ ਨਹੀਂ ਅਤੇ ਤਰੁੰਤ ਹੀ ਨੇੜੇ ਦੀ ਫੌਜ ਦੀ ਚੌਕੀ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਹਾਈਵੇਅ 'ਤੇ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ। 

Tanu

This news is Content Editor Tanu