ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ''ਤੇ ਕੀਤੀ ਗੋਲੀਬਾਰੀ, ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼

Thursday, May 02, 2019 - 01:17 PM (IST)

ਜੰਮੂ (ਵਾਰਤਾ)— ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਕੰਟਰੋਲ ਰੇਖਾ ਨਾਲ ਲੱਗਦੇ ਪਿੰਡ ਅਤੇ ਮੋਹਰੀ ਚੌਕੀਆਂ 'ਤੇ ਵੀਰਵਾਰ ਭਾਵ ਅੱਜ ਜੰਗਬੰਦੀ ਦਾ ਉਲੰਘਣ ਕਰ ਕੇ ਗੋਲੀਬਾਰੀ ਕੀਤੀ। ਓਧਰ ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕਰ ਕੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ। ਫੌਜ ਦੇ ਬੁਲਾਰੇ ਨੇ ਕਿਹਾ, ''ਪਾਕਿਸਤਾਨੀ ਫੌਜ ਨੇ ਅੱਜ ਸਵੇਰੇ ਕਰੀਬ 9 ਵਜ ਕੇ 39 ਮਿੰਟ 'ਤੇ ਪੁੰਛ ਦੇ ਸ਼ਾਹਪੁਰ ਅਤੇ ਕਰਨੀ ਸੈਕਟਰ 'ਚ ਜੰਗਬੰਦੀ ਦਾ ਉਲੰਘਣ ਕੀਤਾ।''

ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ 'ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ ਕੇ ਜੰਗਬੰਦੀ ਦਾ ਉਲੰਘਣ ਕੀਤਾ। ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ ਹੈ, ਜਦਕਿ ਸਾਡੇ ਵਲ ਕਿਸੇ ਵੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਜ਼ਿਲਾ ਅਧਿਕਾਰੀ ਨੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਫੌਜ ਵਲੋਂ ਹਾਲ ਹੀ 'ਚ ਕਸ਼ਮੀਰ ਨਾਲ ਲੱਗਦੇ ਕੌਮਾਂਤਰੀ ਸਰਹੱਦ ਅਤੇ ਕੰਟਰੋਲ ਰੇਖਾ 'ਤੇ ਵੱਖ-ਵੱਖ ਥਾਵਾਂ 'ਤੇ ਜੰਗਬੰਦੀ ਦਾ ਉਲੰਘਣ ਕਰ ਕੇ ਗੋਲੀਬਾਰੀ ਕੀਤੀ ਗਈ ਹੈ।


Tanu

Content Editor

Related News