ਜੰਮੂ-ਕਸ਼ਮੀਰ ’ਚ ਡੂੰਘੀ ਖੱਡ ’ਚ ਡਿੱਗੀ ਕਾਰ, ਮਾਂ-ਪੁੱਤ ਦੀ ਮੌਤ
Sunday, Sep 18, 2022 - 01:57 PM (IST)
ਜੰਮੂ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ਐਤਵਾਰ ਨੂੰ ਇਕ ਕਾਰ ਦੇ ਸੜਕ ਤੋਂ ਫਿਸਲ ਕੇ ਡੂੰਘੀ ਖੱਡ ’ਚ ਡਿੱਗ ਜਾਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਸ ਹਾਦਸੇ 'ਚ ਮਾਂ-ਪੁੱਤ ਦੀ ਮੌਤ ਹੋ ਗਈ ਹੈ, ਜਦਕਿ ਪਿਓ-ਧੀ ਜ਼ਖਮੀ ਹੋ ਗਏ ਹਨ। ਦੋਵਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ 7 ਵਜੇ ਸ਼ਿਲਾ ਸ਼ਾਜਰੂ ਨੇੜੇ ਰਿਆਸੀ-ਮਹੋਰ ਰੋਡ ’ਤੇ ਵਾਪਰਿਆ, ਜਿੱਥੇ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ’ਚ ਡਿੱਗ ਗਈ। ਅਧਿਕਾਰੀ ਨੇ ਕਿਹਾ ਸਥਾਨਕ ਲੋਕਾਂ ਨੇ ਬਚਾਅ ਮੁਹਿੰਮ ਸ਼ੁਰੂ ਕੀਤੀ। ਕਾਰ ਹਾਦਸੇ ’ਚ ਸਕੀਨਾ ਬੇਗਮ (42) ਅਤੇ ਉਨ੍ਹਾਂ ਦੇ ਪੁੱਤਰ ਇਮਤਿਆਜ਼ ਅਹਿਮਦ (20) ਮ੍ਰਿਤਕ ਮਿਲੇ। ਅਧਿਕਾਰੀ ਮੁਤਾਬਕ ਬੇਗਮ ਦੇ ਪਤੀ ਅਬਦੁੱਲ ਮਜੀਦ (45) ਅਤੇ ਧੀ ਨਾਜ਼ਮੀਨ ਕੌਸਰ (15) ਨੂੰ ਗੰਭੀਰ ਹਾਲਤ ’ਚ ਜ਼ਿਲ੍ਹਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।