ਜੰਮੂ ''ਚ ਅੰਤਰਰਾਸ਼ਟਰੀ ਸਰਹੱਦ ''ਤੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ 20 ਕਰੋੜ ਦੀ ਹੈਰੋਇਨ ਜ਼ਬਤ

Saturday, Feb 14, 2026 - 11:56 AM (IST)

ਜੰਮੂ ''ਚ ਅੰਤਰਰਾਸ਼ਟਰੀ ਸਰਹੱਦ ''ਤੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ 20 ਕਰੋੜ ਦੀ ਹੈਰੋਇਨ ਜ਼ਬਤ

ਜੰਮੂ- ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਸ਼ਨੀਵਾਰ ਨੂੰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇਕ ਵੱਡੀ ਕੋਸ਼ਿਸ਼ ਨੂੰ ਅਸਫ਼ਲ ਕਰਦੇ ਹੋਏ 20 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਚਾਰ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਸਮੱਗਰੀ ਸੁੱਟੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸਰਹੱਦੀ ਸੁਰੱਖਿਆ ਫ਼ੋਰਸ (ਬੀਐੱਸਐੱਫ) ਅਤੇ ਪੁਲਸ ਨੇ ਆਰਐੱਸ ਪੁਰਾ ਸੈਕਟਰ ਦੇ ਇਕ ਸਰਹੱਦੀ ਪਿੰਡ 'ਚ ਇਕ ਸੰਯੁਕਤ ਮੁਹਿੰਮ ਚਲਾਈ। ਇਸ ਮੁਹਿੰਮ ਦੌਰਾਨ ਇਹ ਖੇਪ ਬਰਾਮਦ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੈਰੋਇਨ ਨਾਲ ਭਰੇ 2 ਪੈਕੇਟ ਮਿਲੇ, ਜਿਸ ਨੂੰ ਜ਼ਬਤ ਕਰ ਲਿਆ ਗਿਆ। ਪੁਲਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਸਰਹੱਦ ਪਾਰ ਤੋਂ ਤਸਕਰੀ ਦੇ ਰੈਕੇਟ 'ਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ  ਲਈ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਬਰਾਮਦਗੀ ਕਠੁਆ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ 'ਚ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਦੇ ਦੋਸ਼ 'ਚ 2 ਲੋਕਾਂ ਦੀ ਗ੍ਰਿਫ਼ਤਾਰੀ ਦੇ ਇਕ ਦਿਨ ਬਾਅਦ ਹੋਈ ਹੈ। ਪੰਜਾਬ ਦੇ ਪਠਾਨਕੋਟ ਵਾਸੀ ਜਤਿਨ ਅਤੇ ਕਠੁਆ ਵਾਸੀ ਦਾਨਿਸ਼ ਡੋਗਰਾ ਉਰਫ਼ ਸਾਜਨ ਨੂੰ ਨਗਰੀ ਕੋਲ ਡਰੋਨ ਨਾਲ ਸੁੱਟੀ ਗਈ 150 ਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਵੇਂ ਦੋਸ਼ੀ ਵੀਓਆਈਪੀ (ਵਾਇਸ ਓਵਰ ਇੰਟਰਨੈੱਟ ਪ੍ਰੋਟੋਕਾਲ) ਕਾਲ ਰਾਹੀਂ ਪਾਕਿਸਤਾਨ ਸਥਿਤ ਇਕ ਤਸਕਰ ਦੇ ਸੰਪਰਕ 'ਚ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News