ਜੰਮੂ-ਕਸ਼ਮੀਰ ਦੇ ਭਦਰਵਾਹ ''ਚ ਤਿੰਨ ਦਿਨਾਂ ਸਰਦ ਰੁੱਤ ਕਾਰਨੀਵਲ ਸਮਾਪਤ ਹੋਇਆ
Monday, Feb 21, 2022 - 06:11 PM (IST)
ਜੰਮੂ (ਭਾਸ਼ਾ) - ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਦੇ ਖੂਬਸੂਰਤ ਭਦਰਵਾਹ ਵਿਖੇ ਐਤਵਾਰ ਨੂੰ ਤਿੰਨ ਦਿਨਾਂ ਲੰਬਾ ਸਰਦ ਰੁੱਤ ਕਾਰਨੀਵਲ ਸਮਾਪਤ ਹੋ ਗਿਆ। ਇਸ ਕਾਰਨੀਵਲ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਇਸ ਕਾਰਨੀਵਲ ਦਾ ਆਯੋਜਨ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਸੈਰ-ਸਪਾਟਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੱਦਰਵਾਹ ਵਿਕਾਸ ਅਥਾਰਟੀ, ਆਰਮੀ ਦੀ ਰਾਸ਼ਟਰੀ ਰਾਈਫਲਜ਼ ਅਤੇ ਜਵਾਹਰ ਮਾਊਂਟੇਨੀਅਰਿੰਗ ਇੰਸਟੀਚਿਊਟ ਦੇ ਸਹਿਯੋਗ ਨਾਲ ਇਸ ਉਤਸਵ ਦਾ ਆਯੋਜਨ ਕੀਤਾ ਗਿਆ।
ਡੋਡਾ ਦੇ ਡਿਪਟੀ ਕਮਿਸ਼ਨਰ ਵਿਕਾਸ ਸ਼ਰਮਾ ਨੇ ਕਿਹਾ, "ਇਸ ਸਮਾਗਮ ਦਾ ਆਯੋਜਨ ਸਥਾਨਕ ਸੈਰ-ਸਪਾਟਾ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਭੱਦਰਵਾਹ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਪ੍ਰਫੁੱਲਤ ਕਰਨ ਅਤੇ ਫਿਲਮ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਕੀਤਾ ਗਿਆ ਸੀ, ਜਿਸ ਨੇ ਪਹਿਲਾਂ ਹੀ ਭੱਦਰਵਾਹ ਨੂੰ ਸ਼ੂਟਿੰਗ ਦੀ ਪਸੰਦੀਦਾ ਸਥਾਨ ਵਜੋਂ ਸਵੀਕਾਰ ਕਰ ਲਿਆ ਹੈ।"
ਤਿੰਨ ਰੋਜ਼ਾ ਵਿੰਟਰ ਕਾਰਨੀਵਲ ਨੇ ਦਰਸ਼ਕਾਂ ਲਈ ਕਾਫੀ ਖਿੱਚ ਪੈਦਾ ਕੀਤੀ।
ਜੈ ਘਾਟੀ ਦੇ ਵਿਸ਼ਾਲ ਬਰਫ਼ ਨਾਲ ਭਰੇ ਮੈਦਾਨਾਂ ਵਿੱਚ ਤਿਉਹਾਰ ਦੇ ਹਿੱਸੇ ਵਜੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।