ਜੰਮੂ ਦੇ ਸਕੂਲ ਦੇ ਸਾਹਮਣੇ ਲੱਗੀ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

Saturday, May 16, 2026 - 11:44 AM (IST)

ਜੰਮੂ ਦੇ ਸਕੂਲ ਦੇ ਸਾਹਮਣੇ ਲੱਗੀ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਨੈਸ਼ਨਲ ਡੈਸਕ : ਜੰਮੂ ਦੇ ਅਖਨੂਰ ਵਿੱਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਸਕੂਲ ਦੇ ਬਾਹਰ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਖੁਸ਼ਕਿਸਮਤੀ ਨਾਲ, ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਪੋਰਟਾਂ ਅਨੁਸਾਰ, ਅਖਨੂਰ ਦੇ ਕਾਨਵੈਂਟ ਸਕੂਲ ਦੇ ਸਾਹਮਣੇ ਇੱਕ ਹਾਰਡਵੇਅਰ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਅੱਗ ਲੱਗੀ, ਮੌਕੇ 'ਤੇ ਮੌਜੂਦ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। 

ਇਹ ਵੀ ਪੜ੍ਹੋ - ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP ਸਿਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਦੂਜੇ ਪਾਸੇ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਲਈ ਲਗਾਤਾਰ ਕੰਮ ਕਰਨ ਲੱਗੀਆਂ। ਅੱਗ ਨੇ ਹੋਲੀ-ਹੋਲੀ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਨੂੰ ਦੇਖ ਲੋਕ ਹੈਰਾਨ ਹੋ ਗਏ, ਕਿਉਂਕਿ ਨੇੜੇ ਸਕੂਲ ਸੀ। ਇਸ ਘਟਨਾ ਦੌਰਾਨ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬਚਾਅ ਟੀਮਾਂ ਅਤੇ ਸਥਾਨਕ ਨਿਵਾਸੀ ਅੱਗ 'ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News