ਜੰਮੂ : PAK ਨੇ ਬਾਲਾਕੋਟ ਸੈਕਟਰ ''ਚ ਕੀਤਾ ਸੀਜ਼ਫਾਇਰ ਉਲੰਘਣ, ਸਵੇਰੇ 4 ਵਜੇ ਕੀਤੀ ਫਾਇਰਿੰਗ

Friday, Jun 30, 2017 - 09:24 AM (IST)

ਜੰਮੂ — ਜੰਮੂ 'ਚ ਪੁੰਛ ਦੇ ਬਾਲਾਕੋਟ ਸੈਕਟਰ 'ਚ ਸਵੇਰੇ ਕਰੀਬ 4.15 ਵਜੇ ਪਾਕਿਸਤਾਨ ਵਲੋਂ ਸੀਜ਼ਫਾਇਰ ਦਾ ਉਲੰਘਣ ਕੀਤਾ ਗਿਆ। ਪਾਕਿਸਤਾਨ ਵਲੋਂ ਕੀਤੀ ਗਈ ਇਸ ਕਾਰਵਾਈ ਕਾਰਨ ਇਕ ਸਥਾਨਕ ਨਾਗਰਿਕ ਜ਼ਖਮੀ ਹੋ ਗਿਆ ਹੈ। ਭਾਰਤੀ ਫੌਜ ਨੇ ਪਾਕਿਸਤਾਨੀ ਗੋਲਾਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਵੀਰਵਾਰ ਨੂੰ ਪਾਕਿਸਤਾਨ ਨੇ ਗੋਲਾਬਾਰੀ ਕੀਤੀ ਸੀ। ਪਾਕਿਸਤਾਨ ਵਲੋਂ ਬੁੱਧਵਾਰ ਦੇਰ ਰਾਤ ਗੋਲਾਬਾਰੀ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ 'ਚ ਭਾਰਤ ਦੇ ਦੋ ਫੌਜੀ ਜ਼ਖਮੀ ਹੋ ਗਏ ਸਨ। ਜ਼ਿਕਰਯੋਗ ਹੈ ਕਿ ਅਮਰੀਕਾ ਦੌਰੇ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ 
ਟਰੰਪ ਦੇ ਵਿਚਕਾਰ ਹੋਈ ਮੁਲਾਕਾਤ ਨੂੰ ਲੈ ਕੇ ਚੀਨ ਅਤੇ ਪਾਕਿਸਤਾਨ ਦੋਵੇਂ ਬੌਖਲਾਏ ਹੋਏ ਹਨ। ਪਾਕਿਸਤਾਨ ਵਲੋਂ ਪਿੱਛਲੇ ਕਾਫੀ ਸਮੇਂ ਤੋਂ ਲਗਾਤਾਰ ਸੀਜ਼ਫਾਇਰ ਦਾ ਉਲੰਘਣ ਕੀਤਾ ਜਾ ਰਿਹਾ ਹੈ।


Related News