ਜੰਮੂ-ਕਸ਼ਮੀਰ: ਮੁਕਾਬਲੇ ’ਚ ਸ਼ਹੀਦ ਹੋਏ ਫ਼ੌਜ ਦੇ 2 ਜਵਾਨ, ਇਕ ਅੱਤਵਾਦੀ ਢੇਰ

Saturday, Feb 19, 2022 - 10:59 AM (IST)

ਜੰਮੂ-ਕਸ਼ਮੀਰ: ਮੁਕਾਬਲੇ ’ਚ ਸ਼ਹੀਦ ਹੋਏ ਫ਼ੌਜ ਦੇ 2 ਜਵਾਨ, ਇਕ ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ’ਚ ਜੈਨਾਪੁਰਾ ਇਲਾਕੇ ਦੇ ਚੇਰਮਾਰਗ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਮਗਰੋਂ ਸੁਰੱਖਿਆ ਦਸਤਿਆਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਉੱਥੇ ਤਲਾਸ਼ੀ ਮੁਹਿੰਮ ਚਲਾਈ। 

ਅਧਿਕਾਰੀ ਨੇ ਦੱਸਿਆ ਕਿ ਜਦੋਂ ਸੁਰੱਖਿਆ ਦਸਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ। ਸੁਰੱਖਿਆ ਦਸਤਿਆਂ ਨੇ ਵੀ ਜਵਾਬ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲੇ ’ਚ ਦੋ ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਅਜੇ ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਪਤਾ ਲੱਗ ਸਕਿਆ ਹੈ ਕਿ ਉਹ ਕਿਸ ਸਮੂਹ ਨਾਲ ਜੁੜਿਆ ਸੀ। ਕਸ਼ਮੀਰ ਜ਼ੋਨ ਪੁਲਸ ਮੁਤਾਬਕ ਸਰਚ ਮੁਹਿੰਮ ਜਾਰੀ ਹੈ।


author

Tanu

Content Editor

Related News