ਜੰਮੂ ਹਵਾਈ ਅੱਡੇ ''ਤੇ ਵਾਪਰੀ ਵੱਡੀ ਘਟਨਾ : CISF ਜਵਾਨ ਨੂੰ ਲੱਗੀ ਗੋਲੀ, ਹਾਲਤ ਗੰਭੀਰ
Wednesday, Sep 09, 2026 - 10:10 AM (IST)
ਜੰਮੂ ਡੈਸਕ : ਜੰਮੂ ਦੇ ਹਵਾਈ ਅੱਡੇ 'ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉਥੇ ਤਾਇਨਾਤ ਇੱਕ ਸੀਆਈਐਸਐਫ ਕਾਂਸਟੇਬਲ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ। ਮਿਲੀਆਂ ਰਿਪੋਰਟਾਂ ਅਨੁਸਾਰ, ਗੋਲੀ ਲੱਗਣ ਕਾਰਨ ਸੀਆਈਐਸਐਫ ਕਾਂਸਟੇਬਲ ਸੁਨੀਲ ਜਸਰੋਟੀਆ (ਲਗਭਗ 36 ਸਾਲ) ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ 'ਤੇ ਜੀਐਮਸੀ ਜੰਮੂ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਮਚਾਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
ਰਿਪੋਰਟਾਂ ਅਨੁਸਾਰ, ਕਠੂਆ ਦਾ ਰਹਿਣ ਵਾਲਾ ਸੁਨੀਲ ਜਸਰੋਟੀਆ, ਜੋ 7 ਆਰਬੀ ਕਿਸ਼ਤਵਾੜ, 176 ਕੰਪਨੀ ਕਾਨੂੰਨ ਅਤੇ ਵਿਵਸਥਾ ਵਿੱਚ ਤਾਇਨਾਤ ਸੀ। ਸੁਨੀਲ ਨੇ ਅਣਜਾਣ ਕਾਰਨਾਂ ਕਰਕੇ ਜੰਮੂ ਹਵਾਈ ਅੱਡੇ ਦੇ ਐਗਜ਼ਿਟ ਗੇਟ ਦੇ ਬਾਹਰ ਡਿਊਟੀ ਦੌਰਾਨ ਆਪਣੀ ਸਰਵਿਸ ਗਨ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਘਟਨਾ ਤੋਂ ਤੁਰੰਤ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
