ਜੰਮੂ ਕਸ਼ਮੀਰ ਦੇ ਊਧਮਪੁਰ ''ਚ 10 ਸਾਲਾਂ ਤੋਂ ਫਰਾਰ ਦੋਸ਼ੀ ਗ੍ਰਿਫ਼ਤਾਰ

Tuesday, Sep 15, 2026 - 01:06 PM (IST)

ਜੰਮੂ ਕਸ਼ਮੀਰ ਦੇ ਊਧਮਪੁਰ ''ਚ 10 ਸਾਲਾਂ ਤੋਂ ਫਰਾਰ ਦੋਸ਼ੀ ਗ੍ਰਿਫ਼ਤਾਰ

ਜੰਮੂ (ਏਜੰਸੀ)- ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਪੁਲਸ ਨੇ 10 ਸਾਲ ਪੁਰਾਣੇ ਮਾਮਲੇ 'ਚ ਲੋੜੀਂਦੇ ਇਕ ਭਗੌੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰੇਹਮਬਲ ਪੁਲਸ ਟੀਮ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੀ ਪਛਾਣ ਰਾਜੌਰੀ ਜ਼ਿਲ੍ਹੇ ਦੇ ਹੰਜਨਾ ਠਾਕਰਾ ਵਾਸੀ ਮੁਹੰਮਦ ਤਾਹਿਰ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਤਾਹਿਰ, ਸਰਕਾਰੀ ਆਦੇਸ਼ ਦੀ ਉਲੰਘਣਾ ਅਤੇ ਭ੍ਰਿਸ਼ਟਚਾਰ ਰੋਕਥਾਮ ਐਕਟ ਦੇ ਅਧੀਨ 2016 'ਚ ਦਰਜ ਇਕ ਮਾਮਲੇ 'ਚ ਲੋੜੀਂਦਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਮੈਜਿਸਟ੍ਰੇਟ ਵਲੋਂ 27 ਜੁਲਾਈ 2016 ਨੂੰ ਦੋਸ਼ੀ ਖ਼ਿਲਾਫ਼ ਵਾਰੰਟ ਜਾਰੀ ਕਰ ਕੇ ਉਸ ਨੂੰ ਭਗੌੜਾ ਐਲਾਨ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਵਾਰੰਟ 'ਤੇ ਕਾਰਵਾਈ ਕਰਦੇ ਹੋਏ ਰੇਹਮਬਲ ਪੁਲਸ ਟੀਮ ਨੇ ਦੋਸ਼ੀ ਨੂੰ ਫੜ ਲਿਆ, ਜਿਸ ਨੂੰ ਕਾਨੂੰਨੀ ਕਾਰਵਾਈ ਲਈ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News